ਮੱਤੀਯਾਹ 5

ਜੇ ਤੁਸੀਂ ਸਿਰਫ ਉਹਨਾਂ ਨੂੰ ਪਿਆਰ ਕਰਦੇ ਹੋ ਜੋ ਤੁਹਾਨੂੰ ਪਿਆਰ ਕਰਦੇ ਹਨ, ਤਾਂ ਇਸਦਾ ਤੁਹਾਨੂੰ ਕੀ ਫ਼ਲ ਮਿਲੇਗਾ? ਕੀ ਚੁੰਗੀ ਲੈਣ ਵਾਲੇ ਵੀ ਇਸ ਤਰ੍ਹਾਂ ਨਹੀਂ ਕਰਦੇ?

Matthew 5:46 (UKJV) For if all of you love them which love you, what reward have all of you? do not even the publicans the same?

44ਪਰ ਮੈਂ ਤੁਹਾਨੂੰ ਕਹਿੰਦਾ ਹਾਂ ਕਿ ਤੁਸੀਂ ਆਪਣੇ ਦੁਸ਼ਮਣਾਂ ਨਾਲ ਪਿਆਰ ਕਰੋ ਅਤੇ ਉਹਨਾਂ ਲਈ ਪ੍ਰਾਰਥਨਾ ਕਰੋ ਜੋ ਤੁਹਾਨੂੰ ਸਤਾਉਂਦੇ ਹਨ।

45ਤਾਂ ਜੋ ਤੁਸੀਂ ਆਪਣੇ ਸਵਰਗੀ ਪਿਤਾ ਦੀ ਸੰਤਾਨ ਹੋਵੋ। ਕਿਉਂ ਜੋ ਉਹ ਆਪਣਾ ਸੂਰਜ ਬੁਰਿਆਂ ਭਲਿਆਂ ਤੇ ਚੜ੍ਹਾਉਂਦਾ ਹੈ ਅਤੇ ਇਸੇ ਪ੍ਰਕਾਰ ਉਹ ਧਰਮੀਆਂ ਅਤੇ ਕੁਧਰਮੀਆਂ ਉੱਤੇ ਮੀਂਹ ਵਰਾਉਂਦਾ ਹੈ।

46ਜੇ ਤੁਸੀਂ ਸਿਰਫ ਉਹਨਾਂ ਨੂੰ ਪਿਆਰ ਕਰਦੇ ਹੋ ਜੋ ਤੁਹਾਨੂੰ ਪਿਆਰ ਕਰਦੇ ਹਨ, ਤਾਂ ਇਸਦਾ ਤੁਹਾਨੂੰ ਕੀ ਫ਼ਲ ਮਿਲੇਗਾ? ਕੀ ਚੁੰਗੀ ਲੈਣ ਵਾਲੇ ਵੀ ਇਸ ਤਰ੍ਹਾਂ ਨਹੀਂ ਕਰਦੇ?

47ਅਤੇ ਜੇ ਤੁਸੀਂ ਸਿਰਫ ਆਪਣੇ ਭਰਾਵਾਂ ਨੂੰ ਹੀ ਨਮਸਕਾਰ ਕਰੋ ਤਾਂ ਤੁਸੀਂ ਕੀ ਵੱਧ ਕਰਦੇ ਹੋ? ਕੀ ਪਰਾਈਆਂ ਕੌਮਾਂ ਦੇ ਲੋਕ ਇਸ ਤਰ੍ਹਾਂ ਨਹੀਂ ਕਰਦੇ ਹਨ?

48ਇਸ ਲਈ ਜਿਵੇਂ ਤੁਹਾਡਾ ਸਵਰਗੀ ਪਿਤਾ ਸੰਪੂਰਨ ਹੈ, ਤੁਸੀਂ ਵੀ ਉਸੇ ਤਰ੍ਹਾਂ ਸੰਪੂਰਨ ਬਣੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.