45ਤਾਂ ਜੋ ਤੁਸੀਂ ਆਪਣੇ ਸਵਰਗੀ ਪਿਤਾ ਦੀ ਸੰਤਾਨ ਹੋਵੋ। ਕਿਉਂ ਜੋ ਉਹ ਆਪਣਾ ਸੂਰਜ ਬੁਰਿਆਂ ਭਲਿਆਂ ਤੇ ਚੜ੍ਹਾਉਂਦਾ ਹੈ ਅਤੇ ਇਸੇ ਪ੍ਰਕਾਰ ਉਹ ਧਰਮੀਆਂ ਅਤੇ ਕੁਧਰਮੀਆਂ ਉੱਤੇ ਮੀਂਹ ਵਰਾਉਂਦਾ ਹੈ।
46ਜੇ ਤੁਸੀਂ ਸਿਰਫ ਉਹਨਾਂ ਨੂੰ ਪਿਆਰ ਕਰਦੇ ਹੋ ਜੋ ਤੁਹਾਨੂੰ ਪਿਆਰ ਕਰਦੇ ਹਨ, ਤਾਂ ਇਸਦਾ ਤੁਹਾਨੂੰ ਕੀ ਫ਼ਲ ਮਿਲੇਗਾ? ਕੀ ਚੁੰਗੀ ਲੈਣ ਵਾਲੇ ਵੀ ਇਸ ਤਰ੍ਹਾਂ ਨਹੀਂ ਕਰਦੇ?
47ਅਤੇ ਜੇ ਤੁਸੀਂ ਸਿਰਫ ਆਪਣੇ ਭਰਾਵਾਂ ਨੂੰ ਹੀ ਨਮਸਕਾਰ ਕਰੋ ਤਾਂ ਤੁਸੀਂ ਕੀ ਵੱਧ ਕਰਦੇ ਹੋ? ਕੀ ਪਰਾਈਆਂ ਕੌਮਾਂ ਦੇ ਲੋਕ ਇਸ ਤਰ੍ਹਾਂ ਨਹੀਂ ਕਰਦੇ ਹਨ?
48ਇਸ ਲਈ ਜਿਵੇਂ ਤੁਹਾਡਾ ਸਵਰਗੀ ਪਿਤਾ ਸੰਪੂਰਨ ਹੈ, ਤੁਸੀਂ ਵੀ ਉਸੇ ਤਰ੍ਹਾਂ ਸੰਪੂਰਨ ਬਣੋ।