7ਮੁਬਾਰਕ ਹਨ ਉਹ ਜਿਹੜੇ ਦਿਆਲੂ ਹਨ, ਕਿਉਂ ਜੋ ਉਹਨਾਂ ਉੱਤੇ ਦਯਾ ਕੀਤੀ ਜਾਵੇਗੀ।
8ਮੁਬਾਰਕ ਹਨ ਉਹ ਜਿਹੜੇ ਸ਼ੁੱਧ ਮਨ ਵਾਲੇ ਹਨ, ਕਿਉਂ ਜੋ ਉਹ ਪਰਮੇਸ਼ਵਰ ਦੇ ਦਰਸ਼ਨ ਕਰਨਗੇ।
9ਮੁਬਾਰਕ ਹਨ ਉਹ ਜਿਹੜੇ ਮੇਲ-ਮਿਲਾਪ ਕਰਾਉਂਦੇ ਹਨ ਕਿਉਂ ਜੋ ਉਹ ਪਰਮੇਸ਼ਵਰ ਦੇ ਧੀਆਂ ਅਤੇ ਪੁੱਤਰ ਅਖਵਾਉਣਗੇ।
10ਮੁਬਾਰਕ ਹਨ ਉਹ ਜਿਹੜੇ ਧਰਮ ਦੇ ਲਈ ਸਤਾਏ ਜਾਂਦੇ ਹਨ ਕਿਉਂ ਜੋ ਸਵਰਗ ਰਾਜ ਉਹਨਾਂ ਦਾ ਹੈ।
11“ਮੁਬਾਰਕ ਹੋ ਤੁਸੀਂ, ਜਦੋਂ ਲੋਕ ਮੇਰੇ ਨਾਮ ਦੇ ਕਾਰਨ ਤੁਹਾਨੂੰ ਬੇਇੱਜ਼ਤ ਕਰਨ, ਤੁਹਾਨੂੰ ਸਤਾਉਣ ਅਤੇ ਤੁਹਾਡੇ ਵਿਰੁੱਧ ਬੁਰੀਆ ਗੱਲਾਂ ਬੋਲਣ ਅਤੇ ਤੁਹਾਡੇ ਉੱਤੇ ਝੂਠੇ ਦੋਸ਼ ਲਾਉਣ।