ਮੱਤੀਯਾਹ 6

“ਸਾਵਧਾਨ ਰਹੋ ਤੁਸੀਂ ਆਪਣੇ ਧਾਰਮਿਕਤਾ ਦੇ ਕੰਮਾਂ ਨੂੰ ਮਨੁੱਖਾਂ ਦੇ ਸਾਹਮਣੇ ਦਿਖਾਵੇ ਲਈ ਨਾ ਕਰੋ। ਨਹੀਂ ਤਾਂ ਤੁਸੀਂ ਆਪਣੇ ਪਿਤਾ ਕੋਲੋਂ ਜਿਹੜਾ ਸਵਰਗ ਵਿੱਚ ਹੈ ਕੋਈ ਵੀ ਫ਼ਲ ਪ੍ਰਾਪਤ ਨਹੀਂ ਕਰੋਗੇ।

Matthew 6:1 (UKJV) Take heed that all of you do not your alms before men, to be seen of them: otherwise all of you have no reward of your Father which is in heaven.

1“ਸਾਵਧਾਨ ਰਹੋ ਤੁਸੀਂ ਆਪਣੇ ਧਾਰਮਿਕਤਾ ਦੇ ਕੰਮਾਂ ਨੂੰ ਮਨੁੱਖਾਂ ਦੇ ਸਾਹਮਣੇ ਦਿਖਾਵੇ ਲਈ ਨਾ ਕਰੋ। ਨਹੀਂ ਤਾਂ ਤੁਸੀਂ ਆਪਣੇ ਪਿਤਾ ਕੋਲੋਂ ਜਿਹੜਾ ਸਵਰਗ ਵਿੱਚ ਹੈ ਕੋਈ ਵੀ ਫ਼ਲ ਪ੍ਰਾਪਤ ਨਹੀਂ ਕਰੋਗੇ।

2“ਇਸ ਲਈ ਜਦੋਂ ਤੁਸੀਂ ਲੋੜਵੰਦਾਂ ਨੂੰ ਦਾਨ ਦਿਓ, ਤਾਂ ਰਸਤਿਆ ਵਿੱਚ ਆਪਣੇ ਅੱਗੇ ਤੁਰ੍ਹੀ ਵਜ਼ਾ ਕੇ ਚਰਚਾ ਨਾ ਕਰੋ, ਜਿਸ ਤਰ੍ਹਾਂ ਪਖੰਡੀ ਪ੍ਰਾਰਥਨਾ ਸਥਾਨਾਂ ਅਤੇ ਰਸਤਿਆ ਵਿੱਚ ਕਰਦੇ ਹਨ ਤਾਂ ਜੋ ਲੋਕ ਉਹਨਾਂ ਦੀ ਪ੍ਰਸੰਸਾ ਕਰਨ। ਮੈਂ ਤੁਹਾਨੂੰ ਸੱਚ ਆਖਦਾ ਹਾਂ, ਜੋ ਉਹ ਆਪਣਾ ਫ਼ਲ ਪਾ ਚੁੱਕੇ ਹਨ।

3ਪਰ ਜਦੋਂ ਤੁਸੀਂ ਲੋੜਵੰਦਾਂ ਨੂੰ ਦਾਨ ਦਿਓ ਤਾਂ ਜੋ ਕੁਝ ਤੁਹਾਡੇ ਸੱਜੇ ਹੱਥ ਵਿੱਚ ਹੈ ਤੁਹਾਡੇ ਖੱਬੇ ਹੱਥ ਨੂੰ ਪਤਾ ਵੀ ਨਾ ਚੱਲੇ। ਕਿ ਤੁਹਾਡਾ ਸੱਜਾ ਹੱਥ ਕੀ ਕਰ ਰਿਹਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.