10ਤੇਰਾ ਰਾਜ ਆਵੇ, ਤੇਰੀ ਮਰਜ਼ੀ ਪੂਰੀ ਹੋਵੇ, ਜਿਸ ਪ੍ਰਕਾਰ ਸਵਰਗ ਵਿੱਚ ਉਸੇ ਤਰ੍ਹਾਂ ਧਰਤੀ ਉੱਤੇ ਵੀ ਹੋਵੇ।
11ਸਾਡੇ ਰੋਜ਼ ਦੀ ਰੋਟੀ ਅੱਜ ਸਾਨੂੰ ਦੇ।
12ਅਤੇ ਸਾਡੇ ਗੁਨਾਹ ਸਾਨੂੰ ਮਾਫ਼ ਕਰ, ਜਿਵੇਂ ਅਸੀਂ ਵੀ ਆਪਣੇ ਗੁਨਾਹਗਾਰਾਂ ਨੂੰ ਮਾਫ਼ ਕਰਦੇ ਹਾਂ।
13ਅਤੇ ਸਾਨੂੰ ਪਰੀਖਿਆ ਵਿੱਚ ਨਾ ਲਿਆ, ਪਰ ਸਾਨੂੰ ਬੁਰਾਈ ਤੋਂ ਬਚਾ।’
14ਜੇ ਤੁਸੀਂ ਮਨੁੱਖਾਂ ਨੂੰ ਉਹਨਾਂ ਦੇ ਅਪਰਾਧ ਮਾਫ਼ ਕਰੋ ਤਾਂ ਤੁਹਾਡਾ ਸਵਰਗੀ ਪਿਤਾ ਵੀ ਤੁਹਾਡੇ ਪਾਪ ਮਾਫ਼ ਕਰ ਦੇਵੇਗਾ।