ਮੱਤੀਯਾਹ 6

ਪਰ ਆਪਣੇ ਲਈ ਸਵਰਗ ਵਿੱਚ ਧਨ ਇਕੱਠਾ ਕਰੋ, ਜਿੱਥੇ ਨਾ ਕੋਈ ਕੀੜਾ ਅਤੇ ਨਾ ਜੰਗਾਲ ਇਸ ਨੂੰ ਨਾਸ ਕਰਦੇ ਹਨ ਅਤੇ ਨਾ ਹੀ ਚੋਰ ਇਸ ਨੂੰ ਚੁਰਾਉਂਦੇ ਹਨ।

Matthew 6:20 (UKJV) But lay up for yourselves treasures in heaven, where neither moth nor rust does corrupt, and where thieves do not break through nor steal:

18ਤਾਂ ਕਿ ਮਨੁੱਖਾਂ ਨੂੰ ਇਹ ਸਪੱਸ਼ਟ ਨਾ ਹੋਵੇ ਕਿ ਤੁਸੀਂ ਵਰਤ ਰੱਖਿਆ ਹੈ, ਪਰ ਸਿਰਫ ਤੁਹਾਡੇ ਪਿਤਾ ਨੂੰ, ਜਿਹੜਾ ਗੁਪਤ ਵਿੱਚ ਹੈ; ਪਤਾ ਹੋਵੇ ਕਿ ਤੁਸੀਂ ਵਰਤ ਰੱਖਿਆ ਹੈ ਜਿਹੜਾ ਗੁਪਤ ਵਿੱਚ ਤੁਹਾਨੂੰ ਵੇਖਦਾ ਹੈ, ਤੁਹਾਨੂੰ ਫ਼ਲ ਦੇਵੇਗਾ।

19“ਆਪਣੇ ਲਈ ਧਰਤੀ ਉੱਤੇ ਧਨ ਇਕੱਠਾ ਨਾ ਕਰੋ, ਜਿੱਥੇ ਕੀੜਾ ਅਤੇ ਜੰਗਾਲ ਇਸ ਨੂੰ ਨਾਸ ਕਰਦੇ ਹਨ ਅਤੇ ਚੋਰ ਸੰਨ ਮਾਰ ਕੇ ਇਸ ਨੂੰ ਚੁਰਾਉਂਦੇ ਹਨ।

20ਪਰ ਆਪਣੇ ਲਈ ਸਵਰਗ ਵਿੱਚ ਧਨ ਇਕੱਠਾ ਕਰੋ, ਜਿੱਥੇ ਨਾ ਕੋਈ ਕੀੜਾ ਅਤੇ ਨਾ ਜੰਗਾਲ ਇਸ ਨੂੰ ਨਾਸ ਕਰਦੇ ਹਨ ਅਤੇ ਨਾ ਹੀ ਚੋਰ ਇਸ ਨੂੰ ਚੁਰਾਉਂਦੇ ਹਨ।

21ਕਿਉਂਕਿ ਜਿੱਥੇ ਤੁਹਾਡਾ ਧਨ ਹੈ, ਉੱਥੇ ਤੁਹਾਡਾ ਮਨ ਵੀ ਹੋਵੇਗਾ।

22“ਸਰੀਰ ਦਾ ਦੀਵਾ ਅੱਖ ਹੈ। ਜੇ ਤੁਹਾਡੀ ਅੱਖ ਨਿਰਮਲ ਹੈ, ਤਾਂ ਤੁਹਾਡੇ ਸਰੀਰ ਵਿੱਚ ਚਾਨਣ ਹੋਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.