ਮੱਤੀਯਾਹ 6

ਕਿਉਂਕਿ ਜਿੱਥੇ ਤੁਹਾਡਾ ਧਨ ਹੈ, ਉੱਥੇ ਤੁਹਾਡਾ ਮਨ ਵੀ ਹੋਵੇਗਾ।

Matthew 6:21 (UKJV) For where your treasure is, there will your heart be also.

19“ਆਪਣੇ ਲਈ ਧਰਤੀ ਉੱਤੇ ਧਨ ਇਕੱਠਾ ਨਾ ਕਰੋ, ਜਿੱਥੇ ਕੀੜਾ ਅਤੇ ਜੰਗਾਲ ਇਸ ਨੂੰ ਨਾਸ ਕਰਦੇ ਹਨ ਅਤੇ ਚੋਰ ਸੰਨ ਮਾਰ ਕੇ ਇਸ ਨੂੰ ਚੁਰਾਉਂਦੇ ਹਨ।

20ਪਰ ਆਪਣੇ ਲਈ ਸਵਰਗ ਵਿੱਚ ਧਨ ਇਕੱਠਾ ਕਰੋ, ਜਿੱਥੇ ਨਾ ਕੋਈ ਕੀੜਾ ਅਤੇ ਨਾ ਜੰਗਾਲ ਇਸ ਨੂੰ ਨਾਸ ਕਰਦੇ ਹਨ ਅਤੇ ਨਾ ਹੀ ਚੋਰ ਇਸ ਨੂੰ ਚੁਰਾਉਂਦੇ ਹਨ।

21ਕਿਉਂਕਿ ਜਿੱਥੇ ਤੁਹਾਡਾ ਧਨ ਹੈ, ਉੱਥੇ ਤੁਹਾਡਾ ਮਨ ਵੀ ਹੋਵੇਗਾ।

22“ਸਰੀਰ ਦਾ ਦੀਵਾ ਅੱਖ ਹੈ। ਜੇ ਤੁਹਾਡੀ ਅੱਖ ਨਿਰਮਲ ਹੈ, ਤਾਂ ਤੁਹਾਡੇ ਸਰੀਰ ਵਿੱਚ ਚਾਨਣ ਹੋਵੇਗਾ।

23ਪਰ ਅਗਰ ਤੁਹਾਡੀ ਅੱਖ ਵਿੱਚ ਬੁਰਾਈ ਹੈ, ਤਾਂ ਤੁਹਾਡਾ ਸਾਰਾ ਸਰੀਰ ਹਨੇਰੇ ਨਾਲ ਭਰਿਆ ਹੋਵੇਗਾ। ਸੋ ਜੇ ਤੁਹਾਡੇ ਅੰਦਰ ਦਾ ਚਾਨਣ ਹੀ ਹਨੇਰਾ ਹੈ, ਤਾਂ ਉਹ ਹਨੇਰਾ ਕਿੰਨ੍ਹਾ ਵੱਡਾ ਹੋਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.