20ਪਰ ਆਪਣੇ ਲਈ ਸਵਰਗ ਵਿੱਚ ਧਨ ਇਕੱਠਾ ਕਰੋ, ਜਿੱਥੇ ਨਾ ਕੋਈ ਕੀੜਾ ਅਤੇ ਨਾ ਜੰਗਾਲ ਇਸ ਨੂੰ ਨਾਸ ਕਰਦੇ ਹਨ ਅਤੇ ਨਾ ਹੀ ਚੋਰ ਇਸ ਨੂੰ ਚੁਰਾਉਂਦੇ ਹਨ।
21ਕਿਉਂਕਿ ਜਿੱਥੇ ਤੁਹਾਡਾ ਧਨ ਹੈ, ਉੱਥੇ ਤੁਹਾਡਾ ਮਨ ਵੀ ਹੋਵੇਗਾ।
22“ਸਰੀਰ ਦਾ ਦੀਵਾ ਅੱਖ ਹੈ। ਜੇ ਤੁਹਾਡੀ ਅੱਖ ਨਿਰਮਲ ਹੈ, ਤਾਂ ਤੁਹਾਡੇ ਸਰੀਰ ਵਿੱਚ ਚਾਨਣ ਹੋਵੇਗਾ।
23ਪਰ ਅਗਰ ਤੁਹਾਡੀ ਅੱਖ ਵਿੱਚ ਬੁਰਾਈ ਹੈ, ਤਾਂ ਤੁਹਾਡਾ ਸਾਰਾ ਸਰੀਰ ਹਨੇਰੇ ਨਾਲ ਭਰਿਆ ਹੋਵੇਗਾ। ਸੋ ਜੇ ਤੁਹਾਡੇ ਅੰਦਰ ਦਾ ਚਾਨਣ ਹੀ ਹਨੇਰਾ ਹੈ, ਤਾਂ ਉਹ ਹਨੇਰਾ ਕਿੰਨ੍ਹਾ ਵੱਡਾ ਹੋਵੇਗਾ।
24“ਕੋਈ ਵੀ ਸੇਵਕ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ। ਤੁਸੀਂ ਇੱਕ ਨਾਲ ਨਫ਼ਰਤ ਕਰੋਗੇ ਅਤੇ ਦੂਸਰੇ ਨਾਲ ਪਿਆਰ ਕਰੋਗੇ, ਜਾਂ ਫਿਰ ਇੱਕ ਨਾਲ ਮਿਲੇ ਰਹੋਗੇ ਅਤੇ ਦੂਸਰੇ ਨੂੰ ਤੁੱਛ ਜਾਣੋਗੇ। ਇਸੇ ਤਰ੍ਹਾਂ ਤੁਸੀਂ ਪਰਮੇਸ਼ਵਰ ਅਤੇ ਪੈਸੇ ਦੋਵਾਂ ਦੀ ਸੇਵਾ ਨਹੀਂ ਕਰ ਸਕਦੇ।