21ਕਿਉਂਕਿ ਜਿੱਥੇ ਤੁਹਾਡਾ ਧਨ ਹੈ, ਉੱਥੇ ਤੁਹਾਡਾ ਮਨ ਵੀ ਹੋਵੇਗਾ।
22“ਸਰੀਰ ਦਾ ਦੀਵਾ ਅੱਖ ਹੈ। ਜੇ ਤੁਹਾਡੀ ਅੱਖ ਨਿਰਮਲ ਹੈ, ਤਾਂ ਤੁਹਾਡੇ ਸਰੀਰ ਵਿੱਚ ਚਾਨਣ ਹੋਵੇਗਾ।
23ਪਰ ਅਗਰ ਤੁਹਾਡੀ ਅੱਖ ਵਿੱਚ ਬੁਰਾਈ ਹੈ, ਤਾਂ ਤੁਹਾਡਾ ਸਾਰਾ ਸਰੀਰ ਹਨੇਰੇ ਨਾਲ ਭਰਿਆ ਹੋਵੇਗਾ। ਸੋ ਜੇ ਤੁਹਾਡੇ ਅੰਦਰ ਦਾ ਚਾਨਣ ਹੀ ਹਨੇਰਾ ਹੈ, ਤਾਂ ਉਹ ਹਨੇਰਾ ਕਿੰਨ੍ਹਾ ਵੱਡਾ ਹੋਵੇਗਾ।
24“ਕੋਈ ਵੀ ਸੇਵਕ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ। ਤੁਸੀਂ ਇੱਕ ਨਾਲ ਨਫ਼ਰਤ ਕਰੋਗੇ ਅਤੇ ਦੂਸਰੇ ਨਾਲ ਪਿਆਰ ਕਰੋਗੇ, ਜਾਂ ਫਿਰ ਇੱਕ ਨਾਲ ਮਿਲੇ ਰਹੋਗੇ ਅਤੇ ਦੂਸਰੇ ਨੂੰ ਤੁੱਛ ਜਾਣੋਗੇ। ਇਸੇ ਤਰ੍ਹਾਂ ਤੁਸੀਂ ਪਰਮੇਸ਼ਵਰ ਅਤੇ ਪੈਸੇ ਦੋਵਾਂ ਦੀ ਸੇਵਾ ਨਹੀਂ ਕਰ ਸਕਦੇ।
25“ਇਸ ਲਈ ਮੈਂ ਤੁਹਾਨੂੰ ਕਹਿੰਦਾ ਹਾਂ, ਕਿ ਤੁਸੀਂ ਆਪਣੀ ਜ਼ਿੰਦਗੀ ਅਤੇ ਸਰੀਰ ਦੀ ਚਿੰਤਾ ਨਾ ਕਰੋ, ਕਿ ਤੁਸੀਂ ਕੀ ਖਾਵੋਂਗੇ ਜਾਂ ਪੀਵੋਗੇ; ਜਾਂ ਕੀ ਪਹਿਨੋਗੇ। ਕੀ ਜ਼ਿੰਦਗੀ ਭੋਜਨ ਨਾਲੋਂ ਅਤੇ ਸਰੀਰ ਕੱਪੜਿਆਂ ਨਾਲੋਂ ਵੱਧ ਜ਼ਰੂਰੀ ਨਹੀਂ ਹੈ?