ਮੱਤੀਯਾਹ 6

“ਕੋਈ ਵੀ ਸੇਵਕ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ। ਤੁਸੀਂ ਇੱਕ ਨਾਲ ਨਫ਼ਰਤ ਕਰੋਗੇ ਅਤੇ ਦੂਸਰੇ ਨਾਲ ਪਿਆਰ ਕਰੋਗੇ, ਜਾਂ ਫਿਰ ਇੱਕ ਨਾਲ ਮਿਲੇ ਰਹੋਗੇ ਅਤੇ ਦੂਸਰੇ ਨੂੰ ਤੁੱਛ ਜਾਣੋਗੇ। ਇਸੇ ਤਰ੍ਹਾਂ ਤੁਸੀਂ ਪਰਮੇਸ਼ਵਰ ਅਤੇ ਪੈਸੇ ਦੋਵਾਂ ਦੀ ਸੇਵਾ ਨਹੀਂ ਕਰ ਸਕਦੇ।

Matthew 6:24 (UKJV) No man can serve two masters: for either he will hate the one, and love the other; or else he will hold to the one, and despise the other. All of you cannot serve God and mammon.

22“ਸਰੀਰ ਦਾ ਦੀਵਾ ਅੱਖ ਹੈ। ਜੇ ਤੁਹਾਡੀ ਅੱਖ ਨਿਰਮਲ ਹੈ, ਤਾਂ ਤੁਹਾਡੇ ਸਰੀਰ ਵਿੱਚ ਚਾਨਣ ਹੋਵੇਗਾ।

23ਪਰ ਅਗਰ ਤੁਹਾਡੀ ਅੱਖ ਵਿੱਚ ਬੁਰਾਈ ਹੈ, ਤਾਂ ਤੁਹਾਡਾ ਸਾਰਾ ਸਰੀਰ ਹਨੇਰੇ ਨਾਲ ਭਰਿਆ ਹੋਵੇਗਾ। ਸੋ ਜੇ ਤੁਹਾਡੇ ਅੰਦਰ ਦਾ ਚਾਨਣ ਹੀ ਹਨੇਰਾ ਹੈ, ਤਾਂ ਉਹ ਹਨੇਰਾ ਕਿੰਨ੍ਹਾ ਵੱਡਾ ਹੋਵੇਗਾ।

24“ਕੋਈ ਵੀ ਸੇਵਕ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ। ਤੁਸੀਂ ਇੱਕ ਨਾਲ ਨਫ਼ਰਤ ਕਰੋਗੇ ਅਤੇ ਦੂਸਰੇ ਨਾਲ ਪਿਆਰ ਕਰੋਗੇ, ਜਾਂ ਫਿਰ ਇੱਕ ਨਾਲ ਮਿਲੇ ਰਹੋਗੇ ਅਤੇ ਦੂਸਰੇ ਨੂੰ ਤੁੱਛ ਜਾਣੋਗੇ। ਇਸੇ ਤਰ੍ਹਾਂ ਤੁਸੀਂ ਪਰਮੇਸ਼ਵਰ ਅਤੇ ਪੈਸੇ ਦੋਵਾਂ ਦੀ ਸੇਵਾ ਨਹੀਂ ਕਰ ਸਕਦੇ।

25“ਇਸ ਲਈ ਮੈਂ ਤੁਹਾਨੂੰ ਕਹਿੰਦਾ ਹਾਂ, ਕਿ ਤੁਸੀਂ ਆਪਣੀ ਜ਼ਿੰਦਗੀ ਅਤੇ ਸਰੀਰ ਦੀ ਚਿੰਤਾ ਨਾ ਕਰੋ, ਕਿ ਤੁਸੀਂ ਕੀ ਖਾਵੋਂਗੇ ਜਾਂ ਪੀਵੋਗੇ; ਜਾਂ ਕੀ ਪਹਿਨੋਗੇ। ਕੀ ਜ਼ਿੰਦਗੀ ਭੋਜਨ ਨਾਲੋਂ ਅਤੇ ਸਰੀਰ ਕੱਪੜਿਆਂ ਨਾਲੋਂ ਵੱਧ ਜ਼ਰੂਰੀ ਨਹੀਂ ਹੈ?

26ਅਕਾਸ਼ ਦੇ ਪੰਛੀਆਂ ਵੱਲ ਧਿਆਨ ਕਰੋ; ਉਹ ਨਾ ਬੀਜਦੇ ਹਨ ਨਾ ਵੱਢਦੇ ਹਨ ਅਤੇ ਨਾ ਆਪਣੇ ਭੜੋਲਿਆਂ ਵਿੱਚ ਇੱਕਠੇ ਕਰਦੇ ਹਨ, ਪਰ ਫਿਰ ਵੀ ਤੁਹਾਡਾ ਸਵਰਗੀ ਪਿਤਾ ਉਹਨਾਂ ਦੀ ਦੇਖਭਾਲ ਕਰਦਾ ਹੈ। ਕੀ ਤੁਸੀਂ ਉਹਨਾਂ ਨਾਲੋਂ ਜ਼ਿਆਦਾ ਉੱਤਮ ਨਹੀਂ ਹੋ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.