24“ਕੋਈ ਵੀ ਸੇਵਕ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ। ਤੁਸੀਂ ਇੱਕ ਨਾਲ ਨਫ਼ਰਤ ਕਰੋਗੇ ਅਤੇ ਦੂਸਰੇ ਨਾਲ ਪਿਆਰ ਕਰੋਗੇ, ਜਾਂ ਫਿਰ ਇੱਕ ਨਾਲ ਮਿਲੇ ਰਹੋਗੇ ਅਤੇ ਦੂਸਰੇ ਨੂੰ ਤੁੱਛ ਜਾਣੋਗੇ। ਇਸੇ ਤਰ੍ਹਾਂ ਤੁਸੀਂ ਪਰਮੇਸ਼ਵਰ ਅਤੇ ਪੈਸੇ ਦੋਵਾਂ ਦੀ ਸੇਵਾ ਨਹੀਂ ਕਰ ਸਕਦੇ।
25“ਇਸ ਲਈ ਮੈਂ ਤੁਹਾਨੂੰ ਕਹਿੰਦਾ ਹਾਂ, ਕਿ ਤੁਸੀਂ ਆਪਣੀ ਜ਼ਿੰਦਗੀ ਅਤੇ ਸਰੀਰ ਦੀ ਚਿੰਤਾ ਨਾ ਕਰੋ, ਕਿ ਤੁਸੀਂ ਕੀ ਖਾਵੋਂਗੇ ਜਾਂ ਪੀਵੋਗੇ; ਜਾਂ ਕੀ ਪਹਿਨੋਗੇ। ਕੀ ਜ਼ਿੰਦਗੀ ਭੋਜਨ ਨਾਲੋਂ ਅਤੇ ਸਰੀਰ ਕੱਪੜਿਆਂ ਨਾਲੋਂ ਵੱਧ ਜ਼ਰੂਰੀ ਨਹੀਂ ਹੈ?
26ਅਕਾਸ਼ ਦੇ ਪੰਛੀਆਂ ਵੱਲ ਧਿਆਨ ਕਰੋ; ਉਹ ਨਾ ਬੀਜਦੇ ਹਨ ਨਾ ਵੱਢਦੇ ਹਨ ਅਤੇ ਨਾ ਆਪਣੇ ਭੜੋਲਿਆਂ ਵਿੱਚ ਇੱਕਠੇ ਕਰਦੇ ਹਨ, ਪਰ ਫਿਰ ਵੀ ਤੁਹਾਡਾ ਸਵਰਗੀ ਪਿਤਾ ਉਹਨਾਂ ਦੀ ਦੇਖਭਾਲ ਕਰਦਾ ਹੈ। ਕੀ ਤੁਸੀਂ ਉਹਨਾਂ ਨਾਲੋਂ ਜ਼ਿਆਦਾ ਉੱਤਮ ਨਹੀਂ ਹੋ?
27ਕੀ ਕੋਈ ਤੁਹਾਡੇ ਵਿੱਚੋਂ ਅਜਿਹਾ ਮਨੁੱਖ ਹੈ ਜਿਹੜਾ ਚਿੰਤਾ ਕਰਕੇ ਆਪਣੀ ਉਮਰ ਦਾ ਇੱਕ ਪਲ ਵੀ ਵਧਾ ਸਕਦਾ ਹੈ?
28“ਅਤੇ ਤੁਸੀਂ ਕਿਉਂ ਆਪਣੇ ਬਸਤ੍ਰ ਲਈ ਚਿੰਤਾ ਕਰਦੇ ਹੋ? ਜ਼ਮੀਨ ਦੇ ਫੁੱਲਾ ਵੱਲ ਦੇਖੋ ਕਿ ਉਹ ਕਿਵੇਂ ਵੱਧਦੇ ਹਨ। ਉਹ ਨਾ ਮਿਹਨਤ ਕਰਦੇ ਹਨ ਨਾ ਹੀ ਕੱਤਦੇ ਹਨ।