ਮੱਤੀਯਾਹ 6

“ਅਤੇ ਤੁਸੀਂ ਕਿਉਂ ਆਪਣੇ ਬਸਤ੍ਰ ਲਈ ਚਿੰਤਾ ਕਰਦੇ ਹੋ? ਜ਼ਮੀਨ ਦੇ ਫੁੱਲਾ ਵੱਲ ਦੇਖੋ ਕਿ ਉਹ ਕਿਵੇਂ ਵੱਧਦੇ ਹਨ। ਉਹ ਨਾ ਮਿਹਨਤ ਕਰਦੇ ਹਨ ਨਾ ਹੀ ਕੱਤਦੇ ਹਨ।

Matthew 6:28 (UKJV) And why take all of you thought for raiment? Consider the lilies of the field, how they grow; they toil not, neither do they spin:

26ਅਕਾਸ਼ ਦੇ ਪੰਛੀਆਂ ਵੱਲ ਧਿਆਨ ਕਰੋ; ਉਹ ਨਾ ਬੀਜਦੇ ਹਨ ਨਾ ਵੱਢਦੇ ਹਨ ਅਤੇ ਨਾ ਆਪਣੇ ਭੜੋਲਿਆਂ ਵਿੱਚ ਇੱਕਠੇ ਕਰਦੇ ਹਨ, ਪਰ ਫਿਰ ਵੀ ਤੁਹਾਡਾ ਸਵਰਗੀ ਪਿਤਾ ਉਹਨਾਂ ਦੀ ਦੇਖਭਾਲ ਕਰਦਾ ਹੈ। ਕੀ ਤੁਸੀਂ ਉਹਨਾਂ ਨਾਲੋਂ ਜ਼ਿਆਦਾ ਉੱਤਮ ਨਹੀਂ ਹੋ?

27ਕੀ ਕੋਈ ਤੁਹਾਡੇ ਵਿੱਚੋਂ ਅਜਿਹਾ ਮਨੁੱਖ ਹੈ ਜਿਹੜਾ ਚਿੰਤਾ ਕਰਕੇ ਆਪਣੀ ਉਮਰ ਦਾ ਇੱਕ ਪਲ ਵੀ ਵਧਾ ਸਕਦਾ ਹੈ?

28“ਅਤੇ ਤੁਸੀਂ ਕਿਉਂ ਆਪਣੇ ਬਸਤ੍ਰ ਲਈ ਚਿੰਤਾ ਕਰਦੇ ਹੋ? ਜ਼ਮੀਨ ਦੇ ਫੁੱਲਾ ਵੱਲ ਦੇਖੋ ਕਿ ਉਹ ਕਿਵੇਂ ਵੱਧਦੇ ਹਨ। ਉਹ ਨਾ ਮਿਹਨਤ ਕਰਦੇ ਹਨ ਨਾ ਹੀ ਕੱਤਦੇ ਹਨ।

29ਫਿਰ ਵੀ ਮੈਂ ਤੁਹਾਨੂੰ ਦੱਸਦਾ ਹਾਂ ਕਿ ਸ਼ਲੋਮੋਨ ਨੇ ਵੀ ਆਪਣੀ ਸਾਰੀ ਸ਼ਾਨ ਵਿੱਚ ਇਨ੍ਹਾਂ ਵਿੱਚੋਂ ਇੱਕ ਵਰਗੇ ਵੀ ਕੱਪੜੇ ਨਹੀਂ ਪਹਿਨੇ ਸਨ।

30ਜੇ ਪਰਮੇਸ਼ਵਰ ਘਾਹ ਨੂੰ ਜਿਹੜਾ ਅੱਜ ਹੈ ਅਤੇ ਕੱਲ ਅੱਗ ਵਿੱਚ ਸੁੱਟ ਦਿੱਤਾ ਜਾਵੇਗਾ, ਅਜਿਹਾ ਸ਼ਿੰਗਾਰਦਾ ਹੈ ਤਾਂ ਹੇ ਥੋੜ੍ਹੇ ਵਿਸ਼ਵਾਸ ਵਾਲਿਓ! ਕੀ ਉਹ ਤੁਹਾਨੂੰ ਉਸ ਤੋਂ ਵੱਧ ਨਾ ਪਹਿਨਾਵੇਗਾ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.