28“ਅਤੇ ਤੁਸੀਂ ਕਿਉਂ ਆਪਣੇ ਬਸਤ੍ਰ ਲਈ ਚਿੰਤਾ ਕਰਦੇ ਹੋ? ਜ਼ਮੀਨ ਦੇ ਫੁੱਲਾ ਵੱਲ ਦੇਖੋ ਕਿ ਉਹ ਕਿਵੇਂ ਵੱਧਦੇ ਹਨ। ਉਹ ਨਾ ਮਿਹਨਤ ਕਰਦੇ ਹਨ ਨਾ ਹੀ ਕੱਤਦੇ ਹਨ।
29ਫਿਰ ਵੀ ਮੈਂ ਤੁਹਾਨੂੰ ਦੱਸਦਾ ਹਾਂ ਕਿ ਸ਼ਲੋਮੋਨ ਨੇ ਵੀ ਆਪਣੀ ਸਾਰੀ ਸ਼ਾਨ ਵਿੱਚ ਇਨ੍ਹਾਂ ਵਿੱਚੋਂ ਇੱਕ ਵਰਗੇ ਵੀ ਕੱਪੜੇ ਨਹੀਂ ਪਹਿਨੇ ਸਨ।
30ਜੇ ਪਰਮੇਸ਼ਵਰ ਘਾਹ ਨੂੰ ਜਿਹੜਾ ਅੱਜ ਹੈ ਅਤੇ ਕੱਲ ਅੱਗ ਵਿੱਚ ਸੁੱਟ ਦਿੱਤਾ ਜਾਵੇਗਾ, ਅਜਿਹਾ ਸ਼ਿੰਗਾਰਦਾ ਹੈ ਤਾਂ ਹੇ ਥੋੜ੍ਹੇ ਵਿਸ਼ਵਾਸ ਵਾਲਿਓ! ਕੀ ਉਹ ਤੁਹਾਨੂੰ ਉਸ ਤੋਂ ਵੱਧ ਨਾ ਪਹਿਨਾਵੇਗਾ?
31ਇਸ ਲਈ ਤੁਸੀਂ ਚਿੰਤਾ ਨਾ ਕਰੋ ਅਤੇ ਇਹ ਨਾ ਬੋਲੋ, ‘ਅਸੀਂ ਕੀ ਖਾਵਾਂਗੇ?’ ਅਤੇ ‘ਕੀ ਪੀਵਾਂਗੇ?’ ਜਾਂ ‘ਕੀ ਪਹਿਨਾਂਗੇ?’
32ਗ਼ੈਰ-ਯਹੂਦੀ ਲੋਕ ਇਨ੍ਹਾਂ ਸਭ ਚੀਜ਼ਾਂ ਦੇ ਪਿੱਛੇ ਭੱਜਦੇ ਹਨ, ਪਰ ਤੁਹਾਡਾ ਸਵਰਗੀ ਪਿਤਾ ਜਾਣਦਾ ਹੈ ਕਿ ਤੁਹਾਨੂੰ ਇਨ੍ਹਾਂ ਸਭਨਾਂ ਚੀਜ਼ਾ ਦੀ ਲੋੜ ਹੈ।