30ਜੇ ਪਰਮੇਸ਼ਵਰ ਘਾਹ ਨੂੰ ਜਿਹੜਾ ਅੱਜ ਹੈ ਅਤੇ ਕੱਲ ਅੱਗ ਵਿੱਚ ਸੁੱਟ ਦਿੱਤਾ ਜਾਵੇਗਾ, ਅਜਿਹਾ ਸ਼ਿੰਗਾਰਦਾ ਹੈ ਤਾਂ ਹੇ ਥੋੜ੍ਹੇ ਵਿਸ਼ਵਾਸ ਵਾਲਿਓ! ਕੀ ਉਹ ਤੁਹਾਨੂੰ ਉਸ ਤੋਂ ਵੱਧ ਨਾ ਪਹਿਨਾਵੇਗਾ?
31ਇਸ ਲਈ ਤੁਸੀਂ ਚਿੰਤਾ ਨਾ ਕਰੋ ਅਤੇ ਇਹ ਨਾ ਬੋਲੋ, ‘ਅਸੀਂ ਕੀ ਖਾਵਾਂਗੇ?’ ਅਤੇ ‘ਕੀ ਪੀਵਾਂਗੇ?’ ਜਾਂ ‘ਕੀ ਪਹਿਨਾਂਗੇ?’
32ਗ਼ੈਰ-ਯਹੂਦੀ ਲੋਕ ਇਨ੍ਹਾਂ ਸਭ ਚੀਜ਼ਾਂ ਦੇ ਪਿੱਛੇ ਭੱਜਦੇ ਹਨ, ਪਰ ਤੁਹਾਡਾ ਸਵਰਗੀ ਪਿਤਾ ਜਾਣਦਾ ਹੈ ਕਿ ਤੁਹਾਨੂੰ ਇਨ੍ਹਾਂ ਸਭਨਾਂ ਚੀਜ਼ਾ ਦੀ ਲੋੜ ਹੈ।
33ਪਰ ਸਭ ਤੋਂ ਪਹਿਲਾਂ ਪਰਮੇਸ਼ਵਰ ਦੇ ਰਾਜ ਅਤੇ ਉਸਦੀ ਧਾਰਮਿਕਤਾ ਦੀ ਖੋਜ ਕਰੋ, ਤਾਂ ਇਹ ਸਾਰੀਆਂ ਵਸਤਾ ਤੁਹਾਨੂੰ ਦਿੱਤੀਆਂ ਜਾਣਗੀਆਂ।
34ਇਸ ਲਈ ਤੁਸੀਂ ਕੱਲ ਦੇ ਬਾਰੇ ਚਿੰਤਾਂ ਨਾ ਕਰੋ, ਕਿਉਂਕਿ ਕੱਲ ਆਪਣੇ ਲਈ ਆਪ ਹੀ ਚਿੰਤਾਂ ਕਰੇਂਗਾ। ਅੱਜ ਦੇ ਲਈ ਅੱਜ ਦਾ ਹੀ ਦੁੱਖ ਬਥੇਰਾ ਹੈ।