5“ਜਦੋਂ ਤੁਸੀਂ ਪ੍ਰਾਰਥਨਾ ਕਰੋ, ਤਾਂ ਪਖੰਡੀਆਂ ਦੀ ਤਰ੍ਹਾਂ ਨਾ ਕਰੋ ਕਿਉਂਕਿ ਉਹ ਪ੍ਰਾਰਥਨਾ ਸਥਾਨਾਂ ਅਤੇ ਚੌਕਾਂ ਵਿੱਚ ਖੜ੍ਹੇ ਹੋ ਕੇ ਪ੍ਰਾਰਥਨਾ ਕਰਨੀ ਪਸੰਦ ਕਰਦੇ ਹਨ ਤਾਂ ਜੋ ਲੋਕ ਉਹਨਾਂ ਨੂੰ ਦੇਖਣ। ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫ਼ਲ ਪਾ ਚੁੱਕੇ ਹਨ।
6ਪਰ ਜਦ ਤੁਸੀਂ ਪ੍ਰਾਰਥਨਾ ਕਰੋ ਤਾਂ ਆਪਣੇ ਅੰਦਰਲੇ ਕਮਰੇ ਵਿੱਚ ਜਾ ਕੇ ਅਤੇ ਦਰਵਾਜ਼ਾ ਬੰਦ ਕਰਕੇ ਆਪਣੇ ਪਿਤਾ ਅੱਗੇ ਪ੍ਰਾਰਥਨਾ ਕਰੋ, ਜਿਹੜਾ ਗੁਪਤ ਹੈ, ਤਾਂ ਜੋ ਤੁਹਾਡਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ, ਉਹ ਤੁਹਾਨੂੰ ਫ਼ਲ ਦੇਵੇਗਾ।
7ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਵਿਅਰਥ ਸ਼ਬਦ ਨਾ ਦੁਹਰਾਓ, ਜਿਵੇਂ ਪਰਾਈਆਂ ਕੌਮਾਂ ਦੇ ਲੋਕ ਕਰਦੇ ਹਨ ਕਿਉਂਕਿ ਉਹਨਾਂ ਦਾ ਵਿਚਾਰ ਹੈ ਕਿ ਜ਼ਿਆਦਾ ਬੋਲਣ ਨਾਲ ਸਾਡੀ ਪ੍ਰਾਰਥਨਾ ਸੁਣੀ ਜਾਵੇਗੀ।
8ਇਸ ਲਈ ਤੁਸੀਂ ਉਹਨਾਂ ਵਰਗੇ ਨਾ ਬਣੋ ਕਿਉਂਕਿ ਤੁਹਾਡਾ ਸਵਰਗੀ ਪਿਤਾ ਤੁਹਾਡੇ ਮੰਗਣ ਤੋਂ ਪਹਿਲਾਂ ਹੀ ਤੁਹਾਡੀਆਂ ਸਾਰੀਆਂ ਜ਼ਰੂਰਤਾਂ ਨੂੰ ਜਾਣਦਾ ਹੈ।
9“ਇਸ ਲਈ ਤੁਸੀਂ ਇਸ ਪ੍ਰਕਾਰ ਪ੍ਰਾਰਥਨਾ ਕਰੋ: “ ‘ਹੇ ਸਾਡੇ ਪਿਤਾ, ਜੋ ਸਵਰਗ ਵਿੱਚ ਹੈ, ਤੇਰਾ ਨਾਮ ਪਵਿੱਤਰ ਮੰਨਿਆ ਜਾਵੇ,