8ਕਿਉਂਕਿ ਹਰੇਕ ਮੰਗਣ ਵਾਲਾ ਪਾ ਲੈਂਦਾ ਹੈ; ਅਤੇ ਖੋਜਣ ਵਾਲੇ ਨੂੰ ਲੱਭ ਜਾਂਦਾ ਹੈ; ਅਤੇ ਖੜਕਾਉਣ ਵਾਲੇ ਲਈ ਦਰਵਾਜ਼ਾ ਖੋਲ੍ਹਿਆ ਜਾਂਦਾ ਹੈ।
9“ਤੁਹਾਡੇ ਵਿੱਚੋਂ ਕੌਣ ਅਜਿਹਾ ਮਨੁੱਖ ਹੈ ਜਿਸਦਾ ਪੁੱਤਰ ਉਸ ਤੋਂ ਰੋਟੀ ਮੰਗੇ, ਤਾਂ ਉਹ ਉਸ ਨੂੰ ਪੱਥਰ ਦੇਵੇ?
10ਅਤੇ ਜਦ ਉਹ ਮੱਛੀ ਮੰਗੇ, ਤਾਂ ਉਹ ਉਸ ਨੂੰ ਸੱਪ ਦੇਵੇ?
11ਜਦੋਂ ਤੁਸੀਂ ਬੁਰੇ ਹੋ ਕੇ ਆਪਣੀ ਔਲਾਦ ਨੂੰ ਚੰਗੀਆਂ ਚੀਜ਼ਾਂ ਦੇਣਾ ਜਾਣਦੇ ਹੋ, ਤਾਂ ਕੀ ਤੁਹਾਡਾ ਸਵਰਗੀ ਪਿਤਾ ਉਹਨਾਂ ਨੂੰ ਜਿਹੜੇ ਉਸ ਤੋਂ ਮੰਗਦੇ ਹਨ ਚੰਗੀਆਂ ਚੀਜ਼ਾਂ ਨਹੀਂ ਦੇਵੇਗਾ?
12ਇਸ ਲਈ ਜਿਵੇਂ ਤੁਸੀਂ ਚਾਹੁੰਦੇ ਹੋ, ਕਿ ਦੂਸਰੇ ਲੋਕ ਤੁਹਾਡੇ ਨਾਲ ਕਰਨ, ਤੁਸੀਂ ਵੀ ਉਹਨਾਂ ਨਾਲ ਉਸੇ ਤਰ੍ਹਾਂ ਹੀ ਕਰੋ, ਇਹ ਉਹਨਾਂ ਸਭਨਾਂ ਗੱਲਾਂ ਦਾ ਨਿਚੋੜ ਹੈ ਜੋ ਬਿਵਸਥਾ ਅਤੇ ਨਬੀਆਂ ਦੀਆਂਂ ਸਿੱਖਿਆਵਾਂ ਦੁਆਰਾ ਸਿਖਾਇਆ ਗਿਆ ਹੈ।