13“ਤੁਸੀਂ ਤੰਗ ਦਰਵਾਜ਼ੇ ਰਾਹੀਂ ਪਰਮੇਸ਼ਵਰ ਦੇ ਰਾਜ ਵਿੱਚ ਦਾਖਲ ਹੋ ਸਕਦੇ ਹੋ। ਕਿਉਂਕਿ ਚੌੜਾ ਹੈ ਉਹ ਫਾਟਕ ਅਤੇ ਖੁੱਲ੍ਹਾ ਹੈ ਉਹ ਰਸਤਾ, ਜਿਹੜਾ ਨਾਸ਼ ਨੂੰ ਜਾਂਦਾ ਹੈ ਪਰ ਬਹੁਤੇ ਹਨ ਉਹ ਲੋਕ ਜਿਹੜੇ ਉਸ ਰਸਤੇ ਨੂੰ ਚੁਣਦੇ ਹਨ।
14ਪਰ ਉਹ ਰਾਹ ਤੰਗ ਹੈ ਅਤੇ ਉਹ ਰਾਸਤਾ ਔਖਾ ਹੈ ਜਿਹੜਾ ਸੱਚੇ ਜੀਵਨ ਵੱਲ ਜਾਂਦਾ ਹੈ ਅਤੇ ਬਹੁਤ ਥੌੜੇ ਹਨ ਜੋ ਉਸ ਨੂੰ ਲੱਭਦੇ ਹਨ।
15“ਝੂਠੇ ਨਬੀਆਂ ਤੋਂ ਸਾਵਧਾਨ ਰਹੋ। ਕਿਉਂਕਿ ਉਹ ਤੁਹਾਡੇ ਕੋਲ ਭੇਡਾਂ ਦੇ ਕੱਪੜਿਆ ਵਿੱਚ ਆਉਂਦੇ ਹਨ ਪਰ ਅੰਦਰੋਂ ਉਹ ਪਾੜਨ ਵਾਲੇ ਬਘਿਆੜ ਦੀ ਤਰ੍ਹਾਂ ਹੁੰਦੇ ਹਨ।
16ਤੁਸੀਂ ਉਹਨਾਂ ਨੂੰ ਉਹਨਾਂ ਦੇ ਫ਼ਲਾਂ ਦੁਆਰਾ ਪਛਾਣ ਲਵੋਂਗੇ, ਕੀ ਲੋਕ ਕੰਡਿਆਂ ਦੇ ਰੁੱਖਾਂ ਤੋਂ ਹੰਜ਼ੀਰ ਜਾਂ ਕੰਡਿਆਲੀਆਂ ਝਾੜੀਆਂ ਤੋਂ ਅੰਗੂਰ ਇਕੱਠਾ ਕਰ ਸਕਦੇ ਹਨ?
17ਜਿਸ ਤਰ੍ਹਾਂ, ਹਰ ਇੱਕ ਚੰਗੇ ਰੁੱਖ ਨੂੰ ਚੰਗਾ ਫ਼ਲ ਲੱਗਦਾ ਹੈ ਉਸੇ ਪ੍ਰਕਾਰ ਹਰ ਬੁਰੇ ਰੁੱਖ ਨੂੰ ਮਾੜਾ ਫ਼ਲ ਲੱਗਦਾ ਹੈ।