ਮੱਤੀਯਾਹ 7

ਕਿਉਂਕਿ ਜਿਵੇਂ ਤੁਸੀਂ ਦੂਸਰਿਆਂ ਉੱਤੇ ਦੋਸ਼ ਲਗਾਉਂਦੇ ਹੋ, ਉਸੇ ਤਰ੍ਹਾਂ ਤੁਹਾਡੇ ਉੱਤੇ ਵੀ ਦੋਸ਼ ਲਗਾਇਆ ਜਾਵੇਗਾ ਅਤੇ ਜਿਸ ਮਾਪ ਨਾਲ ਤੁਸੀਂ ਮਾਪਦੇ ਹੋ ਉਸੇ ਨਾਲ ਤੁਹਾਡੇ ਲਈ ਵੀ ਮਾਪਿਆ ਜਾਵੇਗਾ।

Matthew 7:2 (UKJV) For with what judgment all of you judge, all of you shall be judged: and with what measure all of you mete, it shall be measured to you again.

1“ਕਿਸੇ ਉੱਤੇ ਵੀ ਦੋਸ਼ ਨਾ ਲਗਾਓ, ਤਾਂ ਜੋ ਤੁਹਾਡੇ ਉੱਤੇ ਵੀ ਦੋਸ਼ ਨਾ ਲਗਾਇਆ ਜਾਵੇ।

2ਕਿਉਂਕਿ ਜਿਵੇਂ ਤੁਸੀਂ ਦੂਸਰਿਆਂ ਉੱਤੇ ਦੋਸ਼ ਲਗਾਉਂਦੇ ਹੋ, ਉਸੇ ਤਰ੍ਹਾਂ ਤੁਹਾਡੇ ਉੱਤੇ ਵੀ ਦੋਸ਼ ਲਗਾਇਆ ਜਾਵੇਗਾ ਅਤੇ ਜਿਸ ਮਾਪ ਨਾਲ ਤੁਸੀਂ ਮਾਪਦੇ ਹੋ ਉਸੇ ਨਾਲ ਤੁਹਾਡੇ ਲਈ ਵੀ ਮਾਪਿਆ ਜਾਵੇਗਾ।

3“ਤੂੰ ਕਿਉਂ ਆਪਣੇ ਭਰਾ ਦੀ ਅੱਖ ਦੇ ਕੱਖ ਵੱਲ ਤਾਂ ਵੇਖਦਾ ਹੈ ਪਰ ਉਹ ਸ਼ਤੀਰ ਜੋ ਤੇਰੀ ਆਪਣੀ ਅੱਖ ਵਿੱਚ ਹੈ, ਉਸ ਵੱਲ ਧਿਆਨ ਨਹੀਂ ਦਿੰਦਾ?

4ਤੂੰ ਆਪਣੇ ਭਰਾ ਨੂੰ ਇਹ ਕਿਵੇਂ ਆਖ ਸਕਦਾ ਹੈ, ‘ਕਿ ਲਿਆ ਮੈਂ ਤੇਰੀ ਅੱਖ ਵਿੱਚੋਂ ਕੱਖ ਕੱਢ ਦਿਆਂ,’ ਜਦ ਕਿ ਹਰ ਸਮੇਂ ਤੇਰੀ ਆਪਣੀ ਅੱਖ ਵਿੱਚ ਸ਼ਤੀਰ ਹੈ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.