18ਚੰਗਾ ਰੁੱਖ ਮਾੜਾ ਫ਼ਲ ਨਹੀਂ ਦੇ ਸਕਦਾ ਅਤੇ ਨਾ ਹੀ ਬੁਰਾ ਰੁੱਖ ਚੰਗਾ ਦੇ ਸਕਦਾ ਹੈ।
19ਹਰ ਇੱਕ ਰੁੱਖ ਜਿਹੜਾ ਚੰਗਾ ਫ਼ਲ ਨਹੀਂ ਦਿੰਦਾ ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ।
20ਇਸ ਲਈ ਤੁਸੀਂ ਉਹਨਾਂ ਨੂੰ ਉਹਨਾਂ ਦੇ ਫ਼ਲਾਂ ਦੁਆਰਾ ਪਛਾਣ ਲਵੋਂਗੇ।
21“ਹਰ ਕੋਈ ਮੈਨੂੰ, ‘ਪ੍ਰਭੂ, ਪ੍ਰਭੂ,’ ਕਹਿਣ ਵਾਲਾ ਸਵਰਗ ਰਾਜ ਵਿੱਚ ਨਹੀਂ ਵੜੇਗਾ, ਪਰ ਉਹ ਮਨੁੱਖ ਹੀ ਸਵਰਗ ਰਾਜ ਵਿੱਚ ਜਾਵੇਗਾ ਜਿਹੜਾ ਮੇਰੇ ਸਵਰਗੀ ਪਿਤਾ ਦੀ ਮਰਜ਼ੀ ਨੂੰ ਪੂਰਿਆ ਕਰਦਾ ਹੈ।
22ਬਹੁਤ ਸਾਰੇ ਉਸ ਦਿਨ ਮੈਨੂੰ ਆਖਣਗੇ, ‘ਪ੍ਰਭੂ, ਪ੍ਰਭੂ, ਕੀ ਅਸੀਂ ਤੇਰਾ ਨਾਮ ਲੈ ਕੇ ਭਵਿੱਖਬਾਣੀ ਨਹੀਂ ਕੀਤੀ? ਅਤੇ ਤੇਰਾ ਨਾਮ ਲੈ ਕੇ ਭੂਤ ਨਹੀਂ ਕੱਢੇ ਅਤੇ ਤੇਰਾ ਨਾਮ ਲੈ ਕੇ ਬਹੁਤ ਸਾਰੇ ਚਮਤਕਾਰ ਨਹੀਂ ਕੀਤੇ?’