ਮੱਤੀਯਾਹ 7

ਉਸ ਵਕਤ ਮੈਂ ਉਹਨਾਂ ਨੂੰ ਖੁੱਲ ਕੇ ਆਖ ਦੇਵਾਂਗਾ, ‘ਕਿ ਮੈਂ ਤੁਹਾਨੂੰ ਕਦੇ ਵੀ ਨਹੀਂ ਜਾਣਿਆ। ਹੇ ਸਭ ਕੁਧਰਮੀਓ, ਮੇਰੇ ਕੋਲੋਂ ਦੂਰ ਹੋ ਜਾਓ।’

Matthew 7:23 (UKJV) And then will I profess unto them, I never knew you: depart from me, all of you that work iniquity.

21“ਹਰ ਕੋਈ ਮੈਨੂੰ, ‘ਪ੍ਰਭੂ, ਪ੍ਰਭੂ,’ ਕਹਿਣ ਵਾਲਾ ਸਵਰਗ ਰਾਜ ਵਿੱਚ ਨਹੀਂ ਵੜੇਗਾ, ਪਰ ਉਹ ਮਨੁੱਖ ਹੀ ਸਵਰਗ ਰਾਜ ਵਿੱਚ ਜਾਵੇਗਾ ਜਿਹੜਾ ਮੇਰੇ ਸਵਰਗੀ ਪਿਤਾ ਦੀ ਮਰਜ਼ੀ ਨੂੰ ਪੂਰਿਆ ਕਰਦਾ ਹੈ।

22ਬਹੁਤ ਸਾਰੇ ਉਸ ਦਿਨ ਮੈਨੂੰ ਆਖਣਗੇ, ‘ਪ੍ਰਭੂ, ਪ੍ਰਭੂ, ਕੀ ਅਸੀਂ ਤੇਰਾ ਨਾਮ ਲੈ ਕੇ ਭਵਿੱਖਬਾਣੀ ਨਹੀਂ ਕੀਤੀ? ਅਤੇ ਤੇਰਾ ਨਾਮ ਲੈ ਕੇ ਭੂਤ ਨਹੀਂ ਕੱਢੇ ਅਤੇ ਤੇਰਾ ਨਾਮ ਲੈ ਕੇ ਬਹੁਤ ਸਾਰੇ ਚਮਤਕਾਰ ਨਹੀਂ ਕੀਤੇ?’

23ਉਸ ਵਕਤ ਮੈਂ ਉਹਨਾਂ ਨੂੰ ਖੁੱਲ ਕੇ ਆਖ ਦੇਵਾਂਗਾ, ‘ਕਿ ਮੈਂ ਤੁਹਾਨੂੰ ਕਦੇ ਵੀ ਨਹੀਂ ਜਾਣਿਆ। ਹੇ ਸਭ ਕੁਧਰਮੀਓ, ਮੇਰੇ ਕੋਲੋਂ ਦੂਰ ਹੋ ਜਾਓ।’

24“ਇਸ ਲਈ ਹਰ ਕੋਈ ਜੋ ਮੇਰੇ ਇਹ ਬਚਨ ਸੁਣਦਾ ਹੈ ਅਤੇ ਉਹਨਾਂ ਉੱਤੇ ਚੱਲਦਾ ਹੈ ਉਹ ਉਸ ਬੁੱਧਵਾਨ ਵਿਅਕਤੀ ਵਰਗਾ ਹੈ ਜਿਸ ਨੇ ਆਪਣਾ ਘਰ ਪੱਥਰ ਉੱਤੇ ਬਣਾਇਆ ਹੈ।

25ਤਾਂ ਮੀਂਹ ਵਰ੍ਹਿਆ, ਹੜ੍ਹ ਆਏ ਅਤੇ ਹਨੇਰੀਆਂ ਵਗੀਆਂ ਅਤੇ ਉਸ ਘਰ ਨੂੰ ਧੱਕਾ ਮਾਰਿਆ; ਪਰ ਉਹ ਘਰ ਨਾ ਡਿੱਗਿਆ, ਕਿਉਂਕਿ ਉਹ ਘਰ ਦੀ ਨੀਂਹ ਪੱਥਰ ਉੱਤੇ ਰੱਖੀ ਹੋਈ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.