22ਬਹੁਤ ਸਾਰੇ ਉਸ ਦਿਨ ਮੈਨੂੰ ਆਖਣਗੇ, ‘ਪ੍ਰਭੂ, ਪ੍ਰਭੂ, ਕੀ ਅਸੀਂ ਤੇਰਾ ਨਾਮ ਲੈ ਕੇ ਭਵਿੱਖਬਾਣੀ ਨਹੀਂ ਕੀਤੀ? ਅਤੇ ਤੇਰਾ ਨਾਮ ਲੈ ਕੇ ਭੂਤ ਨਹੀਂ ਕੱਢੇ ਅਤੇ ਤੇਰਾ ਨਾਮ ਲੈ ਕੇ ਬਹੁਤ ਸਾਰੇ ਚਮਤਕਾਰ ਨਹੀਂ ਕੀਤੇ?’
23ਉਸ ਵਕਤ ਮੈਂ ਉਹਨਾਂ ਨੂੰ ਖੁੱਲ ਕੇ ਆਖ ਦੇਵਾਂਗਾ, ‘ਕਿ ਮੈਂ ਤੁਹਾਨੂੰ ਕਦੇ ਵੀ ਨਹੀਂ ਜਾਣਿਆ। ਹੇ ਸਭ ਕੁਧਰਮੀਓ, ਮੇਰੇ ਕੋਲੋਂ ਦੂਰ ਹੋ ਜਾਓ।’
24“ਇਸ ਲਈ ਹਰ ਕੋਈ ਜੋ ਮੇਰੇ ਇਹ ਬਚਨ ਸੁਣਦਾ ਹੈ ਅਤੇ ਉਹਨਾਂ ਉੱਤੇ ਚੱਲਦਾ ਹੈ ਉਹ ਉਸ ਬੁੱਧਵਾਨ ਵਿਅਕਤੀ ਵਰਗਾ ਹੈ ਜਿਸ ਨੇ ਆਪਣਾ ਘਰ ਪੱਥਰ ਉੱਤੇ ਬਣਾਇਆ ਹੈ।
25ਤਾਂ ਮੀਂਹ ਵਰ੍ਹਿਆ, ਹੜ੍ਹ ਆਏ ਅਤੇ ਹਨੇਰੀਆਂ ਵਗੀਆਂ ਅਤੇ ਉਸ ਘਰ ਨੂੰ ਧੱਕਾ ਮਾਰਿਆ; ਪਰ ਉਹ ਘਰ ਨਾ ਡਿੱਗਿਆ, ਕਿਉਂਕਿ ਉਹ ਘਰ ਦੀ ਨੀਂਹ ਪੱਥਰ ਉੱਤੇ ਰੱਖੀ ਹੋਈ ਸੀ।
26ਪਰ ਹਰ ਮਨੁੱਖ ਜਿਹੜਾ ਮੇਰੇ ਬਚਨ ਸੁਣਦਾ ਅਤੇ ਉਹਨਾਂ ਉੱਤੇ ਨਹੀਂ ਚੱਲਦਾ ਉਹ ਉਸ ਮੂਰਖ ਵਿਅਕਤੀ ਵਰਗਾ ਹੈ ਜਿਸਨੇ ਆਪਣਾ ਘਰ ਰੇਤ ਉੱਪਰ ਬਣਾਇਆ ਹੈ।