ਮੱਤੀਯਾਹ 7

ਤਾਂ ਮੀਂਹ ਵਰਿਆ, ਹੜ੍ਹ ਆਏ ਅਤੇ ਹਨੇਰੀਆਂ ਵਗੀਆ ਅਤੇ ਉਸ ਘਰ ਨੂੰ ਧੱਕਾ ਮਾਰਿਆ ਅਤੇ ਉਹ ਘਰ ਡਿੱਗ ਗਿਆ ਅਤੇ ਬੁਰੀ ਤਰ੍ਹਾਂ ਨਾਸ਼ ਹੋ ਗਿਆ।”

Matthew 7:27 (UKJV) And the rain descended, and the floods came, and the winds blew, and beat upon that house; and it fell: and great was the fall of it.

25ਤਾਂ ਮੀਂਹ ਵਰ੍ਹਿਆ, ਹੜ੍ਹ ਆਏ ਅਤੇ ਹਨੇਰੀਆਂ ਵਗੀਆਂ ਅਤੇ ਉਸ ਘਰ ਨੂੰ ਧੱਕਾ ਮਾਰਿਆ; ਪਰ ਉਹ ਘਰ ਨਾ ਡਿੱਗਿਆ, ਕਿਉਂਕਿ ਉਹ ਘਰ ਦੀ ਨੀਂਹ ਪੱਥਰ ਉੱਤੇ ਰੱਖੀ ਹੋਈ ਸੀ।

26ਪਰ ਹਰ ਮਨੁੱਖ ਜਿਹੜਾ ਮੇਰੇ ਬਚਨ ਸੁਣਦਾ ਅਤੇ ਉਹਨਾਂ ਉੱਤੇ ਨਹੀਂ ਚੱਲਦਾ ਉਹ ਉਸ ਮੂਰਖ ਵਿਅਕਤੀ ਵਰਗਾ ਹੈ ਜਿਸਨੇ ਆਪਣਾ ਘਰ ਰੇਤ ਉੱਪਰ ਬਣਾਇਆ ਹੈ।

27ਤਾਂ ਮੀਂਹ ਵਰਿਆ, ਹੜ੍ਹ ਆਏ ਅਤੇ ਹਨੇਰੀਆਂ ਵਗੀਆ ਅਤੇ ਉਸ ਘਰ ਨੂੰ ਧੱਕਾ ਮਾਰਿਆ ਅਤੇ ਉਹ ਘਰ ਡਿੱਗ ਗਿਆ ਅਤੇ ਬੁਰੀ ਤਰ੍ਹਾਂ ਨਾਸ਼ ਹੋ ਗਿਆ।”

28ਜਦੋਂ ਯਿਸ਼ੂ ਇਹ ਗੱਲਾਂ ਕਰ ਹਟੇ, ਤਾਂ ਲੋਕ ਉਹਨਾਂ ਦੀ ਸਿੱਖਿਆ ਤੋਂ ਹੈਰਾਨ ਹੋਏ,

29ਕਿਉਂਕਿ ਯਿਸ਼ੂ ਨੇ ਉਹਨਾਂ ਨੂੰ ਉਪਦੇਸ਼ਕਾਂ ਵਾਂਗੂੰ ਸਿੱਖਿਆ ਨਹੀਂ ਦਿੱਤੀ ਸਗੋਂ ਇੱਕ ਅਧਿਕਾਰ ਰੱਖਣ ਵਾਲੇ ਵਾਂਗ ਉਹਨਾਂ ਨੂੰ ਸਿਖਾਇਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.