ਮੱਤੀਯਾਹ 7

ਤੂੰ ਆਪਣੇ ਭਰਾ ਨੂੰ ਇਹ ਕਿਵੇਂ ਆਖ ਸਕਦਾ ਹੈ, ‘ਕਿ ਲਿਆ ਮੈਂ ਤੇਰੀ ਅੱਖ ਵਿੱਚੋਂ ਕੱਖ ਕੱਢ ਦਿਆਂ,’ ਜਦ ਕਿ ਹਰ ਸਮੇਂ ਤੇਰੀ ਆਪਣੀ ਅੱਖ ਵਿੱਚ ਸ਼ਤੀਰ ਹੈ?

Matthew 7:4 (UKJV) Or how will you say to your brother, Let me pull out the splinter out of yours eye; and, behold, a beam is in yours own eye?

2ਕਿਉਂਕਿ ਜਿਵੇਂ ਤੁਸੀਂ ਦੂਸਰਿਆਂ ਉੱਤੇ ਦੋਸ਼ ਲਗਾਉਂਦੇ ਹੋ, ਉਸੇ ਤਰ੍ਹਾਂ ਤੁਹਾਡੇ ਉੱਤੇ ਵੀ ਦੋਸ਼ ਲਗਾਇਆ ਜਾਵੇਗਾ ਅਤੇ ਜਿਸ ਮਾਪ ਨਾਲ ਤੁਸੀਂ ਮਾਪਦੇ ਹੋ ਉਸੇ ਨਾਲ ਤੁਹਾਡੇ ਲਈ ਵੀ ਮਾਪਿਆ ਜਾਵੇਗਾ।

3“ਤੂੰ ਕਿਉਂ ਆਪਣੇ ਭਰਾ ਦੀ ਅੱਖ ਦੇ ਕੱਖ ਵੱਲ ਤਾਂ ਵੇਖਦਾ ਹੈ ਪਰ ਉਹ ਸ਼ਤੀਰ ਜੋ ਤੇਰੀ ਆਪਣੀ ਅੱਖ ਵਿੱਚ ਹੈ, ਉਸ ਵੱਲ ਧਿਆਨ ਨਹੀਂ ਦਿੰਦਾ?

4ਤੂੰ ਆਪਣੇ ਭਰਾ ਨੂੰ ਇਹ ਕਿਵੇਂ ਆਖ ਸਕਦਾ ਹੈ, ‘ਕਿ ਲਿਆ ਮੈਂ ਤੇਰੀ ਅੱਖ ਵਿੱਚੋਂ ਕੱਖ ਕੱਢ ਦਿਆਂ,’ ਜਦ ਕਿ ਹਰ ਸਮੇਂ ਤੇਰੀ ਆਪਣੀ ਅੱਖ ਵਿੱਚ ਸ਼ਤੀਰ ਹੈ?

5ਹੇ ਪਖੰਡੀ, ਪਹਿਲਾਂ ਉਸ ਸ਼ਤੀਰ ਨੂੰ ਆਪਣੀ ਅੱਖ ਵਿੱਚੋਂ ਕੱਢ ਤਾਂ ਫਿਰ ਤੂੰ ਸਾਫ਼ ਤਰੀਕੇ ਨਾਲ ਦੇਖ ਕੇ ਉਸ ਕੱਖ ਨੂੰ ਜਿਹੜਾ ਤੇਰੇ ਭਰਾ ਦੀ ਅੱਖ ਵਿੱਚ ਹੈ ਕੱਢ ਸਕੇਂਗਾ।

6“ਪਵਿੱਤਰ ਵਸਤੂ ਕੁੱਤਿਆਂ ਨੂੰ ਨਾ ਪਾਓ; ਅਤੇ ਨਾ ਹੀ ਆਪਣੇ ਮੋਤੀ ਸੂਰਾਂ ਅੱਗੇ ਸੁੱਟੋ। ਕਿਤੇ ਅਜਿਹਾ ਨਾ ਹੋਵੇ ਜੋ ਉਹ ਉਹਨਾਂ ਨੂੰ ਆਪਣੇ ਪੈਰਾਂ ਹੇਠ ਮਿੱਧਣ ਅਤੇ ਮੁੜ ਆਣ ਕੇ ਤੁਹਾਨੂੰ ਹੀ ਪਾੜ ਖਾਣ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.