3“ਤੂੰ ਕਿਉਂ ਆਪਣੇ ਭਰਾ ਦੀ ਅੱਖ ਦੇ ਕੱਖ ਵੱਲ ਤਾਂ ਵੇਖਦਾ ਹੈ ਪਰ ਉਹ ਸ਼ਤੀਰ ਜੋ ਤੇਰੀ ਆਪਣੀ ਅੱਖ ਵਿੱਚ ਹੈ, ਉਸ ਵੱਲ ਧਿਆਨ ਨਹੀਂ ਦਿੰਦਾ?
4ਤੂੰ ਆਪਣੇ ਭਰਾ ਨੂੰ ਇਹ ਕਿਵੇਂ ਆਖ ਸਕਦਾ ਹੈ, ‘ਕਿ ਲਿਆ ਮੈਂ ਤੇਰੀ ਅੱਖ ਵਿੱਚੋਂ ਕੱਖ ਕੱਢ ਦਿਆਂ,’ ਜਦ ਕਿ ਹਰ ਸਮੇਂ ਤੇਰੀ ਆਪਣੀ ਅੱਖ ਵਿੱਚ ਸ਼ਤੀਰ ਹੈ?
5ਹੇ ਪਖੰਡੀ, ਪਹਿਲਾਂ ਉਸ ਸ਼ਤੀਰ ਨੂੰ ਆਪਣੀ ਅੱਖ ਵਿੱਚੋਂ ਕੱਢ ਤਾਂ ਫਿਰ ਤੂੰ ਸਾਫ਼ ਤਰੀਕੇ ਨਾਲ ਦੇਖ ਕੇ ਉਸ ਕੱਖ ਨੂੰ ਜਿਹੜਾ ਤੇਰੇ ਭਰਾ ਦੀ ਅੱਖ ਵਿੱਚ ਹੈ ਕੱਢ ਸਕੇਂਗਾ।
6“ਪਵਿੱਤਰ ਵਸਤੂ ਕੁੱਤਿਆਂ ਨੂੰ ਨਾ ਪਾਓ; ਅਤੇ ਨਾ ਹੀ ਆਪਣੇ ਮੋਤੀ ਸੂਰਾਂ ਅੱਗੇ ਸੁੱਟੋ। ਕਿਤੇ ਅਜਿਹਾ ਨਾ ਹੋਵੇ ਜੋ ਉਹ ਉਹਨਾਂ ਨੂੰ ਆਪਣੇ ਪੈਰਾਂ ਹੇਠ ਮਿੱਧਣ ਅਤੇ ਮੁੜ ਆਣ ਕੇ ਤੁਹਾਨੂੰ ਹੀ ਪਾੜ ਖਾਣ।
7“ਮੰਗੋ ਅਤੇ ਤੁਹਾਨੂੰ ਦਿੱਤਾ ਜਾਵੇਗਾ; ਖੋਜੋ ਤਾਂ ਤੁਹਾਨੂੰ ਮਿਲ ਜਾਵੇਗਾ; ਖੜਕਾਓ ਤਾਂ ਤੁਹਾਡੇ ਲਈ ਦਰਵਾਜ਼ਾ ਖੋਲ੍ਹਿਆ ਜਾਵੇਗਾ।