ਮੱਤੀਯਾਹ 7

“ਪਵਿੱਤਰ ਵਸਤੂ ਕੁੱਤਿਆਂ ਨੂੰ ਨਾ ਪਾਓ; ਅਤੇ ਨਾ ਹੀ ਆਪਣੇ ਮੋਤੀ ਸੂਰਾਂ ਅੱਗੇ ਸੁੱਟੋ। ਕਿਤੇ ਅਜਿਹਾ ਨਾ ਹੋਵੇ ਜੋ ਉਹ ਉਹਨਾਂ ਨੂੰ ਆਪਣੇ ਪੈਰਾਂ ਹੇਠ ਮਿੱਧਣ ਅਤੇ ਮੁੜ ਆਣ ਕੇ ਤੁਹਾਨੂੰ ਹੀ ਪਾੜ ਖਾਣ।

Matthew 7:6 (UKJV) Give not that which is holy unto the dogs, neither cast all of you your pearls before swine, lest they trample them under their feet, and return and rend you.

4ਤੂੰ ਆਪਣੇ ਭਰਾ ਨੂੰ ਇਹ ਕਿਵੇਂ ਆਖ ਸਕਦਾ ਹੈ, ‘ਕਿ ਲਿਆ ਮੈਂ ਤੇਰੀ ਅੱਖ ਵਿੱਚੋਂ ਕੱਖ ਕੱਢ ਦਿਆਂ,’ ਜਦ ਕਿ ਹਰ ਸਮੇਂ ਤੇਰੀ ਆਪਣੀ ਅੱਖ ਵਿੱਚ ਸ਼ਤੀਰ ਹੈ?

5ਹੇ ਪਖੰਡੀ, ਪਹਿਲਾਂ ਉਸ ਸ਼ਤੀਰ ਨੂੰ ਆਪਣੀ ਅੱਖ ਵਿੱਚੋਂ ਕੱਢ ਤਾਂ ਫਿਰ ਤੂੰ ਸਾਫ਼ ਤਰੀਕੇ ਨਾਲ ਦੇਖ ਕੇ ਉਸ ਕੱਖ ਨੂੰ ਜਿਹੜਾ ਤੇਰੇ ਭਰਾ ਦੀ ਅੱਖ ਵਿੱਚ ਹੈ ਕੱਢ ਸਕੇਂਗਾ।

6“ਪਵਿੱਤਰ ਵਸਤੂ ਕੁੱਤਿਆਂ ਨੂੰ ਨਾ ਪਾਓ; ਅਤੇ ਨਾ ਹੀ ਆਪਣੇ ਮੋਤੀ ਸੂਰਾਂ ਅੱਗੇ ਸੁੱਟੋ। ਕਿਤੇ ਅਜਿਹਾ ਨਾ ਹੋਵੇ ਜੋ ਉਹ ਉਹਨਾਂ ਨੂੰ ਆਪਣੇ ਪੈਰਾਂ ਹੇਠ ਮਿੱਧਣ ਅਤੇ ਮੁੜ ਆਣ ਕੇ ਤੁਹਾਨੂੰ ਹੀ ਪਾੜ ਖਾਣ।

7“ਮੰਗੋ ਅਤੇ ਤੁਹਾਨੂੰ ਦਿੱਤਾ ਜਾਵੇਗਾ; ਖੋਜੋ ਤਾਂ ਤੁਹਾਨੂੰ ਮਿਲ ਜਾਵੇਗਾ; ਖੜਕਾਓ ਤਾਂ ਤੁਹਾਡੇ ਲਈ ਦਰਵਾਜ਼ਾ ਖੋਲ੍ਹਿਆ ਜਾਵੇਗਾ।

8ਕਿਉਂਕਿ ਹਰੇਕ ਮੰਗਣ ਵਾਲਾ ਪਾ ਲੈਂਦਾ ਹੈ; ਅਤੇ ਖੋਜਣ ਵਾਲੇ ਨੂੰ ਲੱਭ ਜਾਂਦਾ ਹੈ; ਅਤੇ ਖੜਕਾਉਣ ਵਾਲੇ ਲਈ ਦਰਵਾਜ਼ਾ ਖੋਲ੍ਹਿਆ ਜਾਂਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.