7“ਮੰਗੋ ਅਤੇ ਤੁਹਾਨੂੰ ਦਿੱਤਾ ਜਾਵੇਗਾ; ਖੋਜੋ ਤਾਂ ਤੁਹਾਨੂੰ ਮਿਲ ਜਾਵੇਗਾ; ਖੜਕਾਓ ਤਾਂ ਤੁਹਾਡੇ ਲਈ ਦਰਵਾਜ਼ਾ ਖੋਲ੍ਹਿਆ ਜਾਵੇਗਾ।
8ਕਿਉਂਕਿ ਹਰੇਕ ਮੰਗਣ ਵਾਲਾ ਪਾ ਲੈਂਦਾ ਹੈ; ਅਤੇ ਖੋਜਣ ਵਾਲੇ ਨੂੰ ਲੱਭ ਜਾਂਦਾ ਹੈ; ਅਤੇ ਖੜਕਾਉਣ ਵਾਲੇ ਲਈ ਦਰਵਾਜ਼ਾ ਖੋਲ੍ਹਿਆ ਜਾਂਦਾ ਹੈ।
9“ਤੁਹਾਡੇ ਵਿੱਚੋਂ ਕੌਣ ਅਜਿਹਾ ਮਨੁੱਖ ਹੈ ਜਿਸਦਾ ਪੁੱਤਰ ਉਸ ਤੋਂ ਰੋਟੀ ਮੰਗੇ, ਤਾਂ ਉਹ ਉਸ ਨੂੰ ਪੱਥਰ ਦੇਵੇ?
10ਅਤੇ ਜਦ ਉਹ ਮੱਛੀ ਮੰਗੇ, ਤਾਂ ਉਹ ਉਸ ਨੂੰ ਸੱਪ ਦੇਵੇ?
11ਜਦੋਂ ਤੁਸੀਂ ਬੁਰੇ ਹੋ ਕੇ ਆਪਣੀ ਔਲਾਦ ਨੂੰ ਚੰਗੀਆਂ ਚੀਜ਼ਾਂ ਦੇਣਾ ਜਾਣਦੇ ਹੋ, ਤਾਂ ਕੀ ਤੁਹਾਡਾ ਸਵਰਗੀ ਪਿਤਾ ਉਹਨਾਂ ਨੂੰ ਜਿਹੜੇ ਉਸ ਤੋਂ ਮੰਗਦੇ ਹਨ ਚੰਗੀਆਂ ਚੀਜ਼ਾਂ ਨਹੀਂ ਦੇਵੇਗਾ?