9ਮੈਂ ਵੀ ਇੱਕ ਅਜਿਹਾ ਆਦਮੀ ਹਾਂ ਜੋ ਵੱਡੇ ਅਧਿਕਾਰੀਆਂ ਦੇ ਅਧਿਕਾਰ ਹੇਠਾਂ ਹਾਂ ਅਤੇ ਸਿਪਾਹੀ ਮੇਰੇ ਅਧੀਨ ਹਨ। ਮੈਂ ਜਿਸ ਨੂੰ ਹੁਕਮ ਦਿੰਦਾ ਹਾਂ, ‘ਜਾ,’ ਅਤੇ ਉਹ ਚਲਾ ਜਾਂਦਾ ਹੈ। ਮੈਂ ਜਿਸ ਨੂੰ ਹੁਕਮ ਦਿੰਦਾ ਹਾਂ, ‘ਇਧਰ ਆ!’ ਅਤੇ ਉਹ ਆ ਜਾਂਦਾ ਹੈ ਅਤੇ ਮੈਂ ਆਪਣੇ ਨੌਕਰ ਨੂੰ ਕਹਿੰਦਾ ਹਾਂ, ‘ਇਹ ਕਰ!’ ਤਾਂ ਉਹ ਉਹੀ ਕਰਦਾ ਹੈ।”
10ਤਦ ਯਿਸ਼ੂ ਇਹ ਸੁਣ ਕੇ ਹੈਰਾਨ ਹੋ ਗਏ ਅਤੇ ਉਹਨਾਂ ਨੇ ਮੁੜ ਕੇ ਪਿੱਛੇ ਆਉਂਦੀ ਭੀੜ ਨੂੰ ਕਿਹਾ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ, ਕਿ ਮੈਂ ਇਸਰਾਏਲ ਵਿੱਚ ਵੀ ਅਜਿਹਾ ਪੱਕਾ ਵਿਸ਼ਵਾਸ ਨਹੀਂ ਵੇਖਿਆ।
11ਅਤੇ ਮੈਂ ਤੁਹਾਨੂੰ ਆਖਦਾ ਹਾਂ ਜੋ ਬਹੁਤ ਸਾਰੇ ਪੂਰਬ ਅਤੇ ਪੱਛਮ ਤੋਂ ਆਉਣਗੇ ਅਤੇ ਸਵਰਗ ਰਾਜ ਵਿੱਚ ਅਬਰਾਹਾਮ, ਇਸਹਾਕ ਅਤੇ ਯਾਕੋਬ ਨਾਲ ਭੋਜਨ ਵਿੱਚ ਸ਼ਾਮਲ ਹੋਣਗੇ।
12ਪਰ ਰਾਜ ਦੇ ਅਸਲੀ ਪੁੱਤਰ ਬਾਹਰ ਅੰਧਕਾਰ ਵਿੱਚ ਸੁੱਟੇ ਜਾਣਗੇ, ਉੱਥੇ ਰੋਣਾ ਅਤੇ ਦੰਦਾਂ ਦਾ ਪੀਸਣਾ ਹੋਵੇਗਾ।”
13ਤਦ ਯਿਸ਼ੂ ਨੇ ਉਸ ਸੂਬੇਦਾਰ ਨੂੰ ਕਿਹਾ, “ਜਾ! ਤੇਰੇ ਵਿਸ਼ਵਾਸ ਦੇ ਅਨੁਸਾਰ, ਤੇਰੇ ਨਾਲ ਕੀਤਾ ਜਾਵੇਗਾ।” ਅਤੇ ਉਸਦਾ ਨੌਕਰ ਉਸੇ ਵਕਤ ਚੰਗਾ ਹੋ ਗਿਆ।