12ਪਰ ਰਾਜ ਦੇ ਅਸਲੀ ਪੁੱਤਰ ਬਾਹਰ ਅੰਧਕਾਰ ਵਿੱਚ ਸੁੱਟੇ ਜਾਣਗੇ, ਉੱਥੇ ਰੋਣਾ ਅਤੇ ਦੰਦਾਂ ਦਾ ਪੀਸਣਾ ਹੋਵੇਗਾ।”
13ਤਦ ਯਿਸ਼ੂ ਨੇ ਉਸ ਸੂਬੇਦਾਰ ਨੂੰ ਕਿਹਾ, “ਜਾ! ਤੇਰੇ ਵਿਸ਼ਵਾਸ ਦੇ ਅਨੁਸਾਰ, ਤੇਰੇ ਨਾਲ ਕੀਤਾ ਜਾਵੇਗਾ।” ਅਤੇ ਉਸਦਾ ਨੌਕਰ ਉਸੇ ਵਕਤ ਚੰਗਾ ਹੋ ਗਿਆ।
14ਜਦੋਂ ਯਿਸ਼ੂ ਪਤਰਸ ਦੇ ਘਰ ਆਇਆ, ਤਾਂ ਉਸ ਨੇ ਪਤਰਸ ਦੀ ਸੱਸ ਨੂੰ ਬੁਖ਼ਾਰ ਨਾਲ ਮੰਜੇ ਤੇ ਪਈ ਵੇਖਿਆ।
15ਤਦ ਯਿਸ਼ੂ ਨੇ ਉਸ ਦੇ ਹੱਥ ਨੂੰ ਛੂਹਿਆ ਤਾਂ ਉਸੇ ਵਕਤ ਉਸ ਦਾ ਬੁਖ਼ਾਰ ਜਾਂਦਾ ਰਿਹਾ ਅਤੇ ਉਹ ਉਹਨਾਂ ਦੀ ਸੇਵਾ ਕਰਨ ਲੱਗ ਪਈ।
16ਅਤੇ ਜਦ ਸ਼ਾਮ ਹੋਈ, ਬਹੁਤ ਸਾਰੇ ਲੋਕ ਜਿਨ੍ਹਾਂ ਨੂੰ ਦੁਸ਼ਟ ਆਤਮਾ ਚਿੰਬੜੀਆਂ ਹੋਈਆਂ ਸਨ ਉਹਨਾਂ ਨੂੰ ਯਿਸ਼ੂ ਕੋਲ ਲਿਆਏ ਅਤੇ ਯਿਸ਼ੂ ਨੇ ਇੱਕ ਵਚਨ ਨਾਲ ਹੀ ਦੁਸ਼ਟ ਆਤਮਾ ਨੂੰ ਕੱਢ ਦਿੱਤਾ ਅਤੇ ਸਾਰੇ ਰੋਗੀਆਂ ਨੂੰ ਚੰਗਾ ਕਰ ਦਿੱਤਾ।