16ਅਤੇ ਜਦ ਸ਼ਾਮ ਹੋਈ, ਬਹੁਤ ਸਾਰੇ ਲੋਕ ਜਿਨ੍ਹਾਂ ਨੂੰ ਦੁਸ਼ਟ ਆਤਮਾ ਚਿੰਬੜੀਆਂ ਹੋਈਆਂ ਸਨ ਉਹਨਾਂ ਨੂੰ ਯਿਸ਼ੂ ਕੋਲ ਲਿਆਏ ਅਤੇ ਯਿਸ਼ੂ ਨੇ ਇੱਕ ਵਚਨ ਨਾਲ ਹੀ ਦੁਸ਼ਟ ਆਤਮਾ ਨੂੰ ਕੱਢ ਦਿੱਤਾ ਅਤੇ ਸਾਰੇ ਰੋਗੀਆਂ ਨੂੰ ਚੰਗਾ ਕਰ ਦਿੱਤਾ।
17ਤਾਂ ਪਰਮੇਸ਼ਵਰ ਦਾ ਉਹ ਵਚਨ ਪੂਰਾ ਹੋਇਆ ਜਿਹੜਾ ਯਸ਼ਾਯਾਹ ਨਬੀ ਦੇ ਦੁਆਰਾ ਬੋਲਿਆ ਗਿਆ ਸੀ: “ਉਸ ਨੇ ਆਪ ਸਾਡੀਆਂ ਬਿਮਾਰੀਆਂ ਚੁੱਕ ਲਈਆ ਅਤੇ ਸਾਡੇ ਰੋਗ ਚੁੱਕ ਲਏ।”
18ਯਿਸ਼ੂ ਨੇ ਬਹੁਤ ਵੱਡੀ ਭੀੜ ਆਪਣੇ ਆਲੇ-ਦੁਆਲੇ ਵੇਖ ਕੇ ਆਪਣੇ ਚੇਲਿਆਂ ਨੂੰ ਝੀਲ ਤੋਂ ਪਾਰ ਜਾਣ ਦੀ ਆਗਿਆ ਦਿੱਤੀ।
19ਤਾਂ ਇੱਕ ਧਰਮ ਦੇ ਉਪਦੇਸ਼ਕ ਨੇ ਕੋਲ ਆ ਕੇ ਉਸ ਨੂੰ ਕਿਹਾ, “ਹੇ ਗੁਰੂ ਜੀ, ਜਿੱਥੇ ਵੀ ਤੁਸੀਂ ਜਾਓਗੇ, ਮੈਂ ਤੁਹਾਡੇ ਪਿੱਛੇ ਚੱਲਾਂਗਾ।”
20ਯਿਸ਼ੂ ਨੇ ਉਸ ਨੂੰ ਉੱਤਰ ਦਿੱਤਾ, “ਲੂੰਬੜੀਆਂ ਦੇ ਘੋਰਨੇ ਹਨ ਅਤੇ ਅਕਾਸ਼ ਦੇ ਪੰਛੀਆਂ ਲਈ ਆਲ੍ਹਣੇ ਹਨ, ਪਰ ਮਨੁੱਖ ਦੇ ਪੁੱਤਰ ਕੋਲ ਸਿਰ ਧਰਨ ਲਈ ਵੀ ਜਗ੍ਹਾ ਨਹੀਂ ਹੈ।”