ਮੱਤੀਯਾਹ 8

ਤਦ ਯਿਸ਼ੂ ਕਿਸ਼ਤੀ ਵਿੱਚ ਚੜ੍ਹ ਗਿਆ ਅਤੇ ਉਸ ਦੇ ਚੇਲੇ ਵੀ ਉਸ ਦੇ ਮਗਰ ਆਏ।

Matthew 8:23 (UKJV) And when he was entered into a ship, his disciples followed him.

21ਅਤੇ ਪ੍ਰਭੂ ਯਿਸ਼ੂ ਦੇ ਚੇਲਿਆਂ ਵਿੱਚੋਂ ਇੱਕ ਨੇ ਕਿਹਾ, “ਹੇ ਪ੍ਰਭੂ, ਪਹਿਲਾਂ ਮੈਨੂੰ ਮੇਰੇ ਪਿਤਾ ਜੀ ਦਾ ਅੰਤਿਮ-ਸੰਸਕਾਰ ਕਰਨ ਦੀ ਆਗਿਆ ਦਿਓ।”

22ਪਰ ਯਿਸ਼ੂ ਨੇ ਉਸ ਨੂੰ ਕਿਹਾ, “ਤੂੰ ਮੇਰੇ ਪਿੱਛੇ ਆ ਅਤੇ ਮੁਰਦਿਆਂ ਨੂੰ ਆਪਣੇ ਮੁਰਦੇ ਦੱਬਣ ਦੇ।”

23ਤਦ ਯਿਸ਼ੂ ਕਿਸ਼ਤੀ ਵਿੱਚ ਚੜ੍ਹ ਗਿਆ ਅਤੇ ਉਸ ਦੇ ਚੇਲੇ ਵੀ ਉਸ ਦੇ ਮਗਰ ਆਏ।

24ਤਾਂ ਅਚਾਨਕ ਝੀਲ ਵਿੱਚ ਵੱਡਾ ਤੂਫਾਨ ਆਇਆ, ਜਿਸ ਕਾਰਨ ਕਿਸ਼ਤੀ ਪਾਣੀ ਦੀਆਂਂ ਲਹਿਰਾਂ ਕਰਕੇ ਡੁੱਬਣੀ ਸ਼ੁਰੂ ਹੋ ਗਈ। ਪਰ ਯਿਸ਼ੂ ਸੌਂ ਰਿਹਾ ਸੀ।

25ਅਤੇ ਚੇਲਿਆਂ ਨੇ ਕੋਲ ਜਾ ਕੇ ਉਸ ਨੂੰ ਜਗਾਇਆ ਅਤੇ ਕਿਹਾ, “ਪ੍ਰਭੂ ਜੀ ਸਾਨੂੰ ਬਚਾਓ! ਅਸੀਂ ਡੁੱਬ ਚੱਲੇ ਹਾਂ!”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.