ਮੱਤੀਯਾਹ 8

ਤਾਂ ਅਚਾਨਕ ਝੀਲ ਵਿੱਚ ਵੱਡਾ ਤੂਫਾਨ ਆਇਆ, ਜਿਸ ਕਾਰਨ ਕਿਸ਼ਤੀ ਪਾਣੀ ਦੀਆਂਂ ਲਹਿਰਾਂ ਕਰਕੇ ਡੁੱਬਣੀ ਸ਼ੁਰੂ ਹੋ ਗਈ। ਪਰ ਯਿਸ਼ੂ ਸੌਂ ਰਿਹਾ ਸੀ।

Matthew 8:24 (UKJV) And, behold, there arose a great tempest in the sea, insomuch that the ship was covered with the waves: but he was asleep.

22ਪਰ ਯਿਸ਼ੂ ਨੇ ਉਸ ਨੂੰ ਕਿਹਾ, “ਤੂੰ ਮੇਰੇ ਪਿੱਛੇ ਆ ਅਤੇ ਮੁਰਦਿਆਂ ਨੂੰ ਆਪਣੇ ਮੁਰਦੇ ਦੱਬਣ ਦੇ।”

23ਤਦ ਯਿਸ਼ੂ ਕਿਸ਼ਤੀ ਵਿੱਚ ਚੜ੍ਹ ਗਿਆ ਅਤੇ ਉਸ ਦੇ ਚੇਲੇ ਵੀ ਉਸ ਦੇ ਮਗਰ ਆਏ।

24ਤਾਂ ਅਚਾਨਕ ਝੀਲ ਵਿੱਚ ਵੱਡਾ ਤੂਫਾਨ ਆਇਆ, ਜਿਸ ਕਾਰਨ ਕਿਸ਼ਤੀ ਪਾਣੀ ਦੀਆਂਂ ਲਹਿਰਾਂ ਕਰਕੇ ਡੁੱਬਣੀ ਸ਼ੁਰੂ ਹੋ ਗਈ। ਪਰ ਯਿਸ਼ੂ ਸੌਂ ਰਿਹਾ ਸੀ।

25ਅਤੇ ਚੇਲਿਆਂ ਨੇ ਕੋਲ ਜਾ ਕੇ ਉਸ ਨੂੰ ਜਗਾਇਆ ਅਤੇ ਕਿਹਾ, “ਪ੍ਰਭੂ ਜੀ ਸਾਨੂੰ ਬਚਾਓ! ਅਸੀਂ ਡੁੱਬ ਚੱਲੇ ਹਾਂ!”

26ਯਿਸ਼ੂ ਨੇ ਉਹਨਾਂ ਨੂੰ ਕਿਹਾ, “ਹੇ ਥੋੜ੍ਹੇ ਵਿਸ਼ਵਾਸ ਵਾਲਿਓ! ਤੁਸੀਂ ਇੰਨ੍ਹਾ ਡਰੇ ਹੋਏ ਕਿਉਂ ਹੋ?” ਫਿਰ ਉਸ ਨੇ ਉੱਠ ਕੇ ਤੂਫਾਨ ਅਤੇ ਲਹਿਰਾਂ ਨੂੰ ਝਿੜਕਿਆ ਅਤੇ ਉੱਥੇ ਵੱਡੀ ਸ਼ਾਂਤੀ ਹੋ ਗਈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.