25ਅਤੇ ਚੇਲਿਆਂ ਨੇ ਕੋਲ ਜਾ ਕੇ ਉਸ ਨੂੰ ਜਗਾਇਆ ਅਤੇ ਕਿਹਾ, “ਪ੍ਰਭੂ ਜੀ ਸਾਨੂੰ ਬਚਾਓ! ਅਸੀਂ ਡੁੱਬ ਚੱਲੇ ਹਾਂ!”
26ਯਿਸ਼ੂ ਨੇ ਉਹਨਾਂ ਨੂੰ ਕਿਹਾ, “ਹੇ ਥੋੜ੍ਹੇ ਵਿਸ਼ਵਾਸ ਵਾਲਿਓ! ਤੁਸੀਂ ਇੰਨ੍ਹਾ ਡਰੇ ਹੋਏ ਕਿਉਂ ਹੋ?” ਫਿਰ ਉਸ ਨੇ ਉੱਠ ਕੇ ਤੂਫਾਨ ਅਤੇ ਲਹਿਰਾਂ ਨੂੰ ਝਿੜਕਿਆ ਅਤੇ ਉੱਥੇ ਵੱਡੀ ਸ਼ਾਂਤੀ ਹੋ ਗਈ।
27ਤਾਂ ਚੇਲੇ ਹੈਰਾਨ ਹੋ ਗਏ ਅਤੇ ਇੱਕ ਦੂਸਰੇ ਨੂੰ ਪੁੱਛਣ ਲੱਗੇ, “ਇਹ ਕਿਸ ਤਰ੍ਹਾਂ ਦਾ ਆਦਮੀ ਹੈ? ਤੂਫਾਨ ਅਤੇ ਲਹਿਰਾਂ ਵੀ ਇਸ ਦਾ ਹੁਕਮ ਮੰਨਦੀਆਂ ਹਨ!”
28ਝੀਲ ਦੇ ਪਾਰ ਗਦਰੀਨੀਆਂ ਨਾਮ ਦੇ ਖੇਤਰ ਵਿੱਚ ਜਦੋਂ ਯਿਸ਼ੂ ਪਹੁੰਚੇ, ਤਾਂ ਦੋ ਆਦਮੀ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ ਕਬਰਾਂ ਵਿੱਚੋਂ ਨਿਕਲ ਕੇ ਯਿਸ਼ੂ ਕੋਲ ਆਏ। ਅਤੇ ਉਹ ਇੰਨੇ ਤਾਕਤਵਰ ਸਨ, ਜੋ ਉਸ ਰਸਤੇ ਤੋਂ ਕੋਈ ਵੀ ਨਹੀਂ ਲੰਘ ਸਕਦਾ ਸੀ।
29“ਅਤੇ ਯਿਸ਼ੂ ਨੂੰ ਦੇਖ ਕੇ ਚਿਲਾਉਣ ਲੱਗੇ, ਹੇ ਪਰਮੇਸ਼ਵਰ ਦੇ ਪੁੱਤਰ ਤੁਸੀਂ ਸਾਡੇ ਤੋਂ ਕੀ ਚਾਹੁੰਦੇ ਹੋ? ਕੀ ਤੁਸੀਂ ਸਮੇਂ ਤੋਂ ਪਹਿਲਾਂ ਹੀ ਸਾਨੂੰ ਦੁੱਖ ਦੇਣ ਆਏ ਹੋ?”