28ਝੀਲ ਦੇ ਪਾਰ ਗਦਰੀਨੀਆਂ ਨਾਮ ਦੇ ਖੇਤਰ ਵਿੱਚ ਜਦੋਂ ਯਿਸ਼ੂ ਪਹੁੰਚੇ, ਤਾਂ ਦੋ ਆਦਮੀ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ ਕਬਰਾਂ ਵਿੱਚੋਂ ਨਿਕਲ ਕੇ ਯਿਸ਼ੂ ਕੋਲ ਆਏ। ਅਤੇ ਉਹ ਇੰਨੇ ਤਾਕਤਵਰ ਸਨ, ਜੋ ਉਸ ਰਸਤੇ ਤੋਂ ਕੋਈ ਵੀ ਨਹੀਂ ਲੰਘ ਸਕਦਾ ਸੀ।
29“ਅਤੇ ਯਿਸ਼ੂ ਨੂੰ ਦੇਖ ਕੇ ਚਿਲਾਉਣ ਲੱਗੇ, ਹੇ ਪਰਮੇਸ਼ਵਰ ਦੇ ਪੁੱਤਰ ਤੁਸੀਂ ਸਾਡੇ ਤੋਂ ਕੀ ਚਾਹੁੰਦੇ ਹੋ? ਕੀ ਤੁਸੀਂ ਸਮੇਂ ਤੋਂ ਪਹਿਲਾਂ ਹੀ ਸਾਨੂੰ ਦੁੱਖ ਦੇਣ ਆਏ ਹੋ?”
30ਤਾਂ ਉਹਨਾਂ ਤੋਂ ਕੁਝ ਦੂਰੀ ਤੇ ਸੂਰਾਂ ਦਾ ਇੱਕ ਵੱਡਾ ਝੁੰਡ ਚੁਗਦਾ ਸੀ।
31ਅਤੇ ਉਹਨਾਂ ਦੁਸ਼ਟ ਆਤਮਾਵਾਂ ਨੇ ਯਿਸ਼ੂ ਅੱਗੇ ਮਿੰਨਤਾਂ ਕੀਤੀਆਂ ਅਤੇ ਆਖਿਆ, “ਜੇ ਤੁਸੀਂ ਸਾਨੂੰ ਕੱਢਣਾ ਹੈ ਤਾਂ ਸਾਨੂੰ ਸੂਰਾਂ ਦੇ ਵਿੱਚ ਭੇਜ ਦਿਓ।”
32ਯਿਸ਼ੂ ਨੇ ਉਹਨਾਂ ਨੂੰ ਕਿਹਾ, “ਜਾਓ!” ਤਾਂ ਉਹ ਨਿਕਲ ਕੇ ਸੂਰਾਂ ਵਿੱਚ ਵੜ ਗਈਆ ਅਤੇ ਵੇਖੋ ਕਿ ਸਾਰਾ ਝੁੰਡ ਭੱਜ ਕੇ ਝੀਲ ਵਿੱਚ ਡਿੱਗ ਗਿਆ ਅਤੇ ਪਾਣੀ ਵਿੱਚ ਡੁੱਬ ਕੇ ਮਰ ਗਿਆ।