ਮੱਤੀਯਾਹ 8

ਅਤੇ ਉਹਨਾਂ ਦੁਸ਼ਟ ਆਤਮਾਵਾਂ ਨੇ ਯਿਸ਼ੂ ਅੱਗੇ ਮਿੰਨਤਾਂ ਕੀਤੀਆਂ ਅਤੇ ਆਖਿਆ, “ਜੇ ਤੁਸੀਂ ਸਾਨੂੰ ਕੱਢਣਾ ਹੈ ਤਾਂ ਸਾਨੂੰ ਸੂਰਾਂ ਦੇ ਵਿੱਚ ਭੇਜ ਦਿਓ।”

Matthew 8:31 (UKJV) So the devils besought him, saying, If you cast us out, suffer us to go away into the herd of swine.

29“ਅਤੇ ਯਿਸ਼ੂ ਨੂੰ ਦੇਖ ਕੇ ਚਿਲਾਉਣ ਲੱਗੇ, ਹੇ ਪਰਮੇਸ਼ਵਰ ਦੇ ਪੁੱਤਰ ਤੁਸੀਂ ਸਾਡੇ ਤੋਂ ਕੀ ਚਾਹੁੰਦੇ ਹੋ? ਕੀ ਤੁਸੀਂ ਸਮੇਂ ਤੋਂ ਪਹਿਲਾਂ ਹੀ ਸਾਨੂੰ ਦੁੱਖ ਦੇਣ ਆਏ ਹੋ?”

30ਤਾਂ ਉਹਨਾਂ ਤੋਂ ਕੁਝ ਦੂਰੀ ਤੇ ਸੂਰਾਂ ਦਾ ਇੱਕ ਵੱਡਾ ਝੁੰਡ ਚੁਗਦਾ ਸੀ।

31ਅਤੇ ਉਹਨਾਂ ਦੁਸ਼ਟ ਆਤਮਾਵਾਂ ਨੇ ਯਿਸ਼ੂ ਅੱਗੇ ਮਿੰਨਤਾਂ ਕੀਤੀਆਂ ਅਤੇ ਆਖਿਆ, “ਜੇ ਤੁਸੀਂ ਸਾਨੂੰ ਕੱਢਣਾ ਹੈ ਤਾਂ ਸਾਨੂੰ ਸੂਰਾਂ ਦੇ ਵਿੱਚ ਭੇਜ ਦਿਓ।”

32ਯਿਸ਼ੂ ਨੇ ਉਹਨਾਂ ਨੂੰ ਕਿਹਾ, “ਜਾਓ!” ਤਾਂ ਉਹ ਨਿਕਲ ਕੇ ਸੂਰਾਂ ਵਿੱਚ ਵੜ ਗਈਆ ਅਤੇ ਵੇਖੋ ਕਿ ਸਾਰਾ ਝੁੰਡ ਭੱਜ ਕੇ ਝੀਲ ਵਿੱਚ ਡਿੱਗ ਗਿਆ ਅਤੇ ਪਾਣੀ ਵਿੱਚ ਡੁੱਬ ਕੇ ਮਰ ਗਿਆ।

33ਤਦ ਸੂਰ ਚਰਾਉਣ ਵਾਲੇ ਭੱਜ ਕੇ ਸ਼ਹਿਰ ਵਿੱਚ ਗਏ ਅਤੇ ਜਾ ਕੇ ਸਾਰੀ ਘਟਨਾ ਬਾਰੇ ਜੋ ਦੁਸ਼ਟ ਆਤਮਾ ਵਾਲੇ ਮਨੁੱਖਾਂ ਨਾਲ ਹੋਇਆ ਸੀ ਸਭ ਕੁਝ ਲੋਕਾਂ ਨੂੰ ਦੱਸ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.