ਮੱਤੀਯਾਹ 8

ਤਦ ਸੂਰ ਚਰਾਉਣ ਵਾਲੇ ਭੱਜ ਕੇ ਸ਼ਹਿਰ ਵਿੱਚ ਗਏ ਅਤੇ ਜਾ ਕੇ ਸਾਰੀ ਘਟਨਾ ਬਾਰੇ ਜੋ ਦੁਸ਼ਟ ਆਤਮਾ ਵਾਲੇ ਮਨੁੱਖਾਂ ਨਾਲ ਹੋਇਆ ਸੀ ਸਭ ਕੁਝ ਲੋਕਾਂ ਨੂੰ ਦੱਸ ਦਿੱਤਾ।

Matthew 8:33 (UKJV) And they that kept them fled, and went their ways into the city, and told every thing, and what was befallen to the possessed of the devils.

31ਅਤੇ ਉਹਨਾਂ ਦੁਸ਼ਟ ਆਤਮਾਵਾਂ ਨੇ ਯਿਸ਼ੂ ਅੱਗੇ ਮਿੰਨਤਾਂ ਕੀਤੀਆਂ ਅਤੇ ਆਖਿਆ, “ਜੇ ਤੁਸੀਂ ਸਾਨੂੰ ਕੱਢਣਾ ਹੈ ਤਾਂ ਸਾਨੂੰ ਸੂਰਾਂ ਦੇ ਵਿੱਚ ਭੇਜ ਦਿਓ।”

32ਯਿਸ਼ੂ ਨੇ ਉਹਨਾਂ ਨੂੰ ਕਿਹਾ, “ਜਾਓ!” ਤਾਂ ਉਹ ਨਿਕਲ ਕੇ ਸੂਰਾਂ ਵਿੱਚ ਵੜ ਗਈਆ ਅਤੇ ਵੇਖੋ ਕਿ ਸਾਰਾ ਝੁੰਡ ਭੱਜ ਕੇ ਝੀਲ ਵਿੱਚ ਡਿੱਗ ਗਿਆ ਅਤੇ ਪਾਣੀ ਵਿੱਚ ਡੁੱਬ ਕੇ ਮਰ ਗਿਆ।

33ਤਦ ਸੂਰ ਚਰਾਉਣ ਵਾਲੇ ਭੱਜ ਕੇ ਸ਼ਹਿਰ ਵਿੱਚ ਗਏ ਅਤੇ ਜਾ ਕੇ ਸਾਰੀ ਘਟਨਾ ਬਾਰੇ ਜੋ ਦੁਸ਼ਟ ਆਤਮਾ ਵਾਲੇ ਮਨੁੱਖਾਂ ਨਾਲ ਹੋਇਆ ਸੀ ਸਭ ਕੁਝ ਲੋਕਾਂ ਨੂੰ ਦੱਸ ਦਿੱਤਾ।

34ਤਦ ਸਾਰਾ ਨਗਰ ਯਿਸ਼ੂ ਨਾਲ ਮਿਲਣ ਨੂੰ ਬਾਹਰ ਨਿੱਕਲ ਆਇਆ ਅਤੇ ਜਦੋਂ ਉਸ ਨੂੰ ਵੇਖਿਆ ਤਾਂ ਉਸ ਦੀਆਂਂ ਮਿੰਨਤਾ ਕੀਤੀਆਂ ਕਿ ਕਿਰਪਾ ਕਰਕੇ ਉਹ ਸਾਡੇ ਇਲਾਕੇ ਨੂੰ ਛੱਡ ਕੇ ਚਲੇ ਜਾਣ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.