ਮੱਤੀਯਾਹ 8

ਫਿਰ ਯਿਸ਼ੂ ਨੇ ਉਸ ਨੂੰ ਕਿਹਾ, “ਵੇਖ! ਇਸ ਬਾਰੇ ਵਿੱਚ ਕਿਸੇ ਨੂੰ ਕੁਝ ਨਾ ਦੱਸੀਂ। ਪਰ ਜਾ, ਆਪਣੇ ਆਪ ਨੂੰ ਜਾਜਕ ਨੂੰ ਵਿਖਾ ਅਤੇ ਮੋਸ਼ੇਹ ਦੀ ਆਗਿਆ ਅਨੁਸਾਰ ਆਪਣੀ ਸ਼ੁੱਧੀ ਲਈ ਭੇਂਟ ਚੜ੍ਹਾ ਕੀ ਤੇਰਾ ਕੋੜ੍ਹ ਤੋਂ ਛੁਟਕਾਰਾ ਉਹਨਾਂ ਸਾਹਮਣੇ ਗਵਾਹੀ ਠਹਿਰੇ।”

Matthew 8:4 (UKJV) And Jesus says unto him, See you tell no man; but go your way, show yourself to the priest, and offer the gift that Moses commanded, for a testimony unto them.

2ਇੱਕ ਕੋੜ੍ਹੀ ਆਦਮੀ ਯਿਸ਼ੂ ਕੋਲ ਆਇਆ ਅਤੇ ਉਸ ਦੇ ਅੱਗੇ ਗੋਡਿਆਂ ਭਾਰ ਹੋ ਕੇ ਉਸ ਨੂੰ ਕਿਹਾ, “ਹੇ ਪ੍ਰਭੂ ਜੀ, ਜੇ ਤੁਸੀਂ ਚਾਹੋ ਤਾਂ ਮੈਨੂੰ ਸ਼ੁੱਧ ਕਰ ਸਕਦੇ ਹੋ।”

3ਯਿਸ਼ੂ ਨੇ ਆਪਣਾ ਹੱਥ ਵਧਾ ਕੇ ਉਸ ਨੂੰ ਛੂਹਿਆ ਅਤੇ ਕਿਹਾ, “ਮੈਂ ਚਾਹੁੰਦਾ ਹਾਂ, ਤੂੰ ਸ਼ੁੱਧ ਹੋ ਜਾ।” ਤਾਂ ਉਹ ਕੋੜ੍ਹੀ ਉਸੇ ਵਕਤ ਹੀ ਸ਼ੁੱਧ ਹੋ ਗਿਆ।

4ਫਿਰ ਯਿਸ਼ੂ ਨੇ ਉਸ ਨੂੰ ਕਿਹਾ, “ਵੇਖ! ਇਸ ਬਾਰੇ ਵਿੱਚ ਕਿਸੇ ਨੂੰ ਕੁਝ ਨਾ ਦੱਸੀਂ। ਪਰ ਜਾ, ਆਪਣੇ ਆਪ ਨੂੰ ਜਾਜਕ ਨੂੰ ਵਿਖਾ ਅਤੇ ਮੋਸ਼ੇਹ ਦੀ ਆਗਿਆ ਅਨੁਸਾਰ ਆਪਣੀ ਸ਼ੁੱਧੀ ਲਈ ਭੇਂਟ ਚੜ੍ਹਾ ਕੀ ਤੇਰਾ ਕੋੜ੍ਹ ਤੋਂ ਛੁਟਕਾਰਾ ਉਹਨਾਂ ਸਾਹਮਣੇ ਗਵਾਹੀ ਠਹਿਰੇ।”

5ਜਦੋਂ ਯਿਸ਼ੂ ਕਫ਼ਰਨਹੂਮ ਵਿੱਚ ਗਏ, ਇੱਕ ਸੂਬੇਦਾਰ ਉਹਨਾਂ ਕੋਲ ਆਇਆ ਅਤੇ ਯਿਸ਼ੂ ਅੱਗੇ ਬੇਨਤੀ ਕੀਤੀ।

6“ਹੇ ਪ੍ਰਭੂ ਜੀ, ਮੇਰਾ ਨੌਕਰ ਅਧਰੰਗ ਦਾ ਮਾਰਿਆ ਘਰ ਵਿੱਚ ਪਿਆ ਦਰਦ ਨਾਲ ਤੜਫ ਰਿਹਾ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.