3ਯਿਸ਼ੂ ਨੇ ਆਪਣਾ ਹੱਥ ਵਧਾ ਕੇ ਉਸ ਨੂੰ ਛੂਹਿਆ ਅਤੇ ਕਿਹਾ, “ਮੈਂ ਚਾਹੁੰਦਾ ਹਾਂ, ਤੂੰ ਸ਼ੁੱਧ ਹੋ ਜਾ।” ਤਾਂ ਉਹ ਕੋੜ੍ਹੀ ਉਸੇ ਵਕਤ ਹੀ ਸ਼ੁੱਧ ਹੋ ਗਿਆ।
4ਫਿਰ ਯਿਸ਼ੂ ਨੇ ਉਸ ਨੂੰ ਕਿਹਾ, “ਵੇਖ! ਇਸ ਬਾਰੇ ਵਿੱਚ ਕਿਸੇ ਨੂੰ ਕੁਝ ਨਾ ਦੱਸੀਂ। ਪਰ ਜਾ, ਆਪਣੇ ਆਪ ਨੂੰ ਜਾਜਕ ਨੂੰ ਵਿਖਾ ਅਤੇ ਮੋਸ਼ੇਹ ਦੀ ਆਗਿਆ ਅਨੁਸਾਰ ਆਪਣੀ ਸ਼ੁੱਧੀ ਲਈ ਭੇਂਟ ਚੜ੍ਹਾ ਕੀ ਤੇਰਾ ਕੋੜ੍ਹ ਤੋਂ ਛੁਟਕਾਰਾ ਉਹਨਾਂ ਸਾਹਮਣੇ ਗਵਾਹੀ ਠਹਿਰੇ।”
5ਜਦੋਂ ਯਿਸ਼ੂ ਕਫ਼ਰਨਹੂਮ ਵਿੱਚ ਗਏ, ਇੱਕ ਸੂਬੇਦਾਰ ਉਹਨਾਂ ਕੋਲ ਆਇਆ ਅਤੇ ਯਿਸ਼ੂ ਅੱਗੇ ਬੇਨਤੀ ਕੀਤੀ।
6“ਹੇ ਪ੍ਰਭੂ ਜੀ, ਮੇਰਾ ਨੌਕਰ ਅਧਰੰਗ ਦਾ ਮਾਰਿਆ ਘਰ ਵਿੱਚ ਪਿਆ ਦਰਦ ਨਾਲ ਤੜਫ ਰਿਹਾ ਹੈ।”
7ਯਿਸ਼ੂ ਨੇ ਉਸ ਨੂੰ ਆਖਿਆ, “ਮੈਂ ਆ ਕੇ ਉਸ ਨੂੰ ਚੰਗਾ ਕਰ ਦਿਆਂਗਾ।”