5ਜਦੋਂ ਯਿਸ਼ੂ ਕਫ਼ਰਨਹੂਮ ਵਿੱਚ ਗਏ, ਇੱਕ ਸੂਬੇਦਾਰ ਉਹਨਾਂ ਕੋਲ ਆਇਆ ਅਤੇ ਯਿਸ਼ੂ ਅੱਗੇ ਬੇਨਤੀ ਕੀਤੀ।
6“ਹੇ ਪ੍ਰਭੂ ਜੀ, ਮੇਰਾ ਨੌਕਰ ਅਧਰੰਗ ਦਾ ਮਾਰਿਆ ਘਰ ਵਿੱਚ ਪਿਆ ਦਰਦ ਨਾਲ ਤੜਫ ਰਿਹਾ ਹੈ।”
7ਯਿਸ਼ੂ ਨੇ ਉਸ ਨੂੰ ਆਖਿਆ, “ਮੈਂ ਆ ਕੇ ਉਸ ਨੂੰ ਚੰਗਾ ਕਰ ਦਿਆਂਗਾ।”
8ਪਰ ਸੂਬੇਦਾਰ ਨੇ ਉੱਤਰ ਦਿੱਤਾ, “ਹੇ ਪ੍ਰਭੂ ਜੀ, ਮੈਂ ਇਸ ਯੋਗ ਤਾਂ ਨਹੀਂ ਜੋ ਤੁਸੀਂ ਮੇਰੀ ਛੱਤ ਹੇਠਾਂ ਆਓ। ਪਰ ਸਿਰਫ ਵਚਨ ਹੀ ਕਰ ਦੇਵੋ ਅਤੇ ਮੇਰਾ ਨੌਕਰ ਚੰਗਾ ਹੋ ਜਾਵੇਗਾ।
9ਮੈਂ ਵੀ ਇੱਕ ਅਜਿਹਾ ਆਦਮੀ ਹਾਂ ਜੋ ਵੱਡੇ ਅਧਿਕਾਰੀਆਂ ਦੇ ਅਧਿਕਾਰ ਹੇਠਾਂ ਹਾਂ ਅਤੇ ਸਿਪਾਹੀ ਮੇਰੇ ਅਧੀਨ ਹਨ। ਮੈਂ ਜਿਸ ਨੂੰ ਹੁਕਮ ਦਿੰਦਾ ਹਾਂ, ‘ਜਾ,’ ਅਤੇ ਉਹ ਚਲਾ ਜਾਂਦਾ ਹੈ। ਮੈਂ ਜਿਸ ਨੂੰ ਹੁਕਮ ਦਿੰਦਾ ਹਾਂ, ‘ਇਧਰ ਆ!’ ਅਤੇ ਉਹ ਆ ਜਾਂਦਾ ਹੈ ਅਤੇ ਮੈਂ ਆਪਣੇ ਨੌਕਰ ਨੂੰ ਕਹਿੰਦਾ ਹਾਂ, ‘ਇਹ ਕਰ!’ ਤਾਂ ਉਹ ਉਹੀ ਕਰਦਾ ਹੈ।”