ਮੱਤੀਯਾਹ 8

ਮੈਂ ਵੀ ਇੱਕ ਅਜਿਹਾ ਆਦਮੀ ਹਾਂ ਜੋ ਵੱਡੇ ਅਧਿਕਾਰੀਆਂ ਦੇ ਅਧਿਕਾਰ ਹੇਠਾਂ ਹਾਂ ਅਤੇ ਸਿਪਾਹੀ ਮੇਰੇ ਅਧੀਨ ਹਨ। ਮੈਂ ਜਿਸ ਨੂੰ ਹੁਕਮ ਦਿੰਦਾ ਹਾਂ, ‘ਜਾ,’ ਅਤੇ ਉਹ ਚਲਾ ਜਾਂਦਾ ਹੈ। ਮੈਂ ਜਿਸ ਨੂੰ ਹੁਕਮ ਦਿੰਦਾ ਹਾਂ, ‘ਇਧਰ ਆ!’ ਅਤੇ ਉਹ ਆ ਜਾਂਦਾ ਹੈ ਅਤੇ ਮੈਂ ਆਪਣੇ ਨੌਕਰ ਨੂੰ ਕਹਿੰਦਾ ਹਾਂ, ‘ਇਹ ਕਰ!’ ਤਾਂ ਉਹ ਉਹੀ ਕਰਦਾ ਹੈ।”

Matthew 8:9 (UKJV) For I am a man under authority, having soldiers under me: and I say to this man, Go, and he goes; and to another, Come, and he comes; and to my servant, Do this, and he does it.

7ਯਿਸ਼ੂ ਨੇ ਉਸ ਨੂੰ ਆਖਿਆ, “ਮੈਂ ਆ ਕੇ ਉਸ ਨੂੰ ਚੰਗਾ ਕਰ ਦਿਆਂਗਾ।”

8ਪਰ ਸੂਬੇਦਾਰ ਨੇ ਉੱਤਰ ਦਿੱਤਾ, “ਹੇ ਪ੍ਰਭੂ ਜੀ, ਮੈਂ ਇਸ ਯੋਗ ਤਾਂ ਨਹੀਂ ਜੋ ਤੁਸੀਂ ਮੇਰੀ ਛੱਤ ਹੇਠਾਂ ਆਓ। ਪਰ ਸਿਰਫ ਵਚਨ ਹੀ ਕਰ ਦੇਵੋ ਅਤੇ ਮੇਰਾ ਨੌਕਰ ਚੰਗਾ ਹੋ ਜਾਵੇਗਾ।

9ਮੈਂ ਵੀ ਇੱਕ ਅਜਿਹਾ ਆਦਮੀ ਹਾਂ ਜੋ ਵੱਡੇ ਅਧਿਕਾਰੀਆਂ ਦੇ ਅਧਿਕਾਰ ਹੇਠਾਂ ਹਾਂ ਅਤੇ ਸਿਪਾਹੀ ਮੇਰੇ ਅਧੀਨ ਹਨ। ਮੈਂ ਜਿਸ ਨੂੰ ਹੁਕਮ ਦਿੰਦਾ ਹਾਂ, ‘ਜਾ,’ ਅਤੇ ਉਹ ਚਲਾ ਜਾਂਦਾ ਹੈ। ਮੈਂ ਜਿਸ ਨੂੰ ਹੁਕਮ ਦਿੰਦਾ ਹਾਂ, ‘ਇਧਰ ਆ!’ ਅਤੇ ਉਹ ਆ ਜਾਂਦਾ ਹੈ ਅਤੇ ਮੈਂ ਆਪਣੇ ਨੌਕਰ ਨੂੰ ਕਹਿੰਦਾ ਹਾਂ, ‘ਇਹ ਕਰ!’ ਤਾਂ ਉਹ ਉਹੀ ਕਰਦਾ ਹੈ।”

10ਤਦ ਯਿਸ਼ੂ ਇਹ ਸੁਣ ਕੇ ਹੈਰਾਨ ਹੋ ਗਏ ਅਤੇ ਉਹਨਾਂ ਨੇ ਮੁੜ ਕੇ ਪਿੱਛੇ ਆਉਂਦੀ ਭੀੜ ਨੂੰ ਕਿਹਾ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ, ਕਿ ਮੈਂ ਇਸਰਾਏਲ ਵਿੱਚ ਵੀ ਅਜਿਹਾ ਪੱਕਾ ਵਿਸ਼ਵਾਸ ਨਹੀਂ ਵੇਖਿਆ।

11ਅਤੇ ਮੈਂ ਤੁਹਾਨੂੰ ਆਖਦਾ ਹਾਂ ਜੋ ਬਹੁਤ ਸਾਰੇ ਪੂਰਬ ਅਤੇ ਪੱਛਮ ਤੋਂ ਆਉਣਗੇ ਅਤੇ ਸਵਰਗ ਰਾਜ ਵਿੱਚ ਅਬਰਾਹਾਮ, ਇਸਹਾਕ ਅਤੇ ਯਾਕੋਬ ਨਾਲ ਭੋਜਨ ਵਿੱਚ ਸ਼ਾਮਲ ਹੋਣਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.