1ਯਿਸ਼ੂ ਕਿਸ਼ਤੀ ਉੱਤੇ ਚੜ੍ਹ ਕੇ ਪਾਰ ਲੰਘੇ ਅਤੇ ਆਪਣੇ ਨਗਰ ਵੱਲ ਆਏ।
2ਤਾਂ ਕੁਝ ਲੋਕ ਇੱਕ ਅਧਰੰਗੀ ਨੂੰ ਮੰਜੀ ਉੱਤੇ ਪਾ ਕੇ ਉਸ ਕੋਲ ਲੈ ਕੇ ਆਏ, ਯਿਸ਼ੂ ਨੇ ਉਹਨਾਂ ਦੇ ਵਿਸ਼ਵਾਸ ਨੂੰ ਵੇਖ ਕੇ, ਉਸ ਅਧਰੰਗੀ ਨੂੰ ਕਿਹਾ, “ਹੇ ਪੁੱਤਰ, ਹੌਸਲਾ ਰੱਖ; ਤੇਰੇ ਪਾਪ ਮਾਫ਼ ਹੋ ਚੁੱਕੇ ਹਨ।”
3ਤਾਂ ਕੁਝ ਧਰਮ ਦੇ ਉਪਦੇਸ਼ਕਾ ਨੇ ਆਪਣੇ ਮਨ ਵਿੱਚ ਕਿਹਾ, “ਇਹ ਵਿਅਕਤੀ ਪਰਮੇਸ਼ਵਰ ਦੀ ਨਿੰਦਿਆ ਕਰਦਾ ਹੈ!”