8ਜਦ ਭੀੜ ਨੇ ਇਹ ਸਭ ਵੇਖਿਆ, ਤਾਂ ਉਹ ਡਰ ਗਏ; ਅਤੇ ਪਰਮੇਸ਼ਵਰ ਦੀ ਵਡਿਆਈ ਕੀਤੀ, ਕਿਸਨੇ ਮਨੁੱਖ ਨੂੰ ਅਜਿਹਾ ਅਧਿਕਾਰ ਦਿੱਤਾ ਹੈ।
9ਜਦੋਂ ਯਿਸ਼ੂ ਉੱਥੋਂ ਅੱਗੇ ਗਏ, ਤਾਂ ਉਹਨਾਂ ਨੇ ਇੱਕ ਮੱਤੀਯਾਹ ਨਾਮ ਦੇ ਆਦਮੀ ਨੂੰ ਚੁੰਗੀ ਲੈਣ ਵਾਲੀ ਚੌਕੀ ਉੱਤੇ ਬੈਠਾ ਵੇਖਿਆ। ਯਿਸ਼ੂ ਨੇ ਉਸ ਨੂੰ ਕਿਹਾ, “ਮੇਰੇ ਮਗਰ ਚੱਲ,” ਅਤੇ ਮੱਤੀਯਾਹ ਉੱਠਿਆ ਅਤੇ ਉਸਦੇ ਮਗਰ ਤੁਰ ਪਿਆ।
10ਜਦੋਂ ਯਿਸ਼ੂ ਮੱਤੀਯਾਹ ਦੇ ਘਰ ਭੋਜਨ ਖਾ ਰਹੇ ਸਨ, ਤਾਂ ਬਹੁਤ ਸਾਰੇ ਚੁੰਗੀ ਲੈਣ ਵਾਲੇ ਅਤੇ ਪਾਪੀ ਵਿਅਕਤੀ ਵੀ ਆਏ, ਯਿਸ਼ੂ ਅਤੇ ਉਹ ਦੇ ਚੇਲਿਆਂ ਨਾਲ ਖਾਣਾ ਖਾਧਾ।
11ਜਦੋਂ ਕੁਝ ਫ਼ਰੀਸੀਆਂ ਨੇ ਇਹ ਵੇਖਿਆ ਤਾਂ ਉਹਨਾਂ ਨੇ ਉਸਦੇ ਚੇਲਿਆਂ ਨੂੰ ਪੁੱਛਿਆ, “ਤੁਹਾਡਾ ਗੁਰੂ ਚੁੰਗੀ ਲੈਣ ਵਾਲਿਆਂ ਅਤੇ ਪਾਪੀਆਂ ਨਾਲ ਕਿਉਂ ਖਾਂਦਾ ਹੈ?”
12ਇਹ ਸੁਣ ਕੇ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਤੰਦਰੁਸਤਾਂ ਨੂੰ ਨਹੀਂ ਪਰ ਰੋਗੀਆਂ ਨੂੰ ਵੈਦ ਦੀ ਜ਼ਰੂਰਤ ਹੁੰਦੀ ਹੈ।