10ਜਦੋਂ ਯਿਸ਼ੂ ਮੱਤੀਯਾਹ ਦੇ ਘਰ ਭੋਜਨ ਖਾ ਰਹੇ ਸਨ, ਤਾਂ ਬਹੁਤ ਸਾਰੇ ਚੁੰਗੀ ਲੈਣ ਵਾਲੇ ਅਤੇ ਪਾਪੀ ਵਿਅਕਤੀ ਵੀ ਆਏ, ਯਿਸ਼ੂ ਅਤੇ ਉਹ ਦੇ ਚੇਲਿਆਂ ਨਾਲ ਖਾਣਾ ਖਾਧਾ।
11ਜਦੋਂ ਕੁਝ ਫ਼ਰੀਸੀਆਂ ਨੇ ਇਹ ਵੇਖਿਆ ਤਾਂ ਉਹਨਾਂ ਨੇ ਉਸਦੇ ਚੇਲਿਆਂ ਨੂੰ ਪੁੱਛਿਆ, “ਤੁਹਾਡਾ ਗੁਰੂ ਚੁੰਗੀ ਲੈਣ ਵਾਲਿਆਂ ਅਤੇ ਪਾਪੀਆਂ ਨਾਲ ਕਿਉਂ ਖਾਂਦਾ ਹੈ?”
12ਇਹ ਸੁਣ ਕੇ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਤੰਦਰੁਸਤਾਂ ਨੂੰ ਨਹੀਂ ਪਰ ਰੋਗੀਆਂ ਨੂੰ ਵੈਦ ਦੀ ਜ਼ਰੂਰਤ ਹੁੰਦੀ ਹੈ।
13ਪਰ ਜਾਓ ਅਤੇ ਇਸਦਾ ਅਰਥ ਸਿੱਖੋ: ‘ਮੈਂ ਬਲੀਦਾਨ ਨੂੰ ਨਹੀਂ, ਸਗੋਂ ਦਯਾ ਦੀ ਇੱਛਾ ਰੱਖਦਾ ਹਾਂ।’ ਕਿਉਂਕਿ ਮੈਂ ਧਰਮੀਆਂ ਨੂੰ ਨਹੀਂ ਬਲਕਿ ਪਾਪੀਆਂ ਨੂੰ ਬੁਲਾਉਣ ਆਇਆ ਹਾਂ।”
14ਫਿਰ ਯੋਹਨ ਦੇ ਚੇਲੇ ਯਿਸ਼ੂ ਦੇ ਕੋਲ ਆਏ ਅਤੇ ਉਸ ਤੋਂ ਪੁੱਛਿਆ, “ਇਸ ਦਾ ਕੀ ਕਾਰਨ ਹੈ, ਅਜਿਹਾ ਕਿਉਂ ਹੈ ਕਿ ਅਸੀਂ ਤੇ ਫ਼ਰੀਸੀ ਵਰਤ ਰੱਖਦੇ ਹਾਂ ਪਰ ਤੁਹਾਡੇ ਚੇਲੇ ਵਰਤ ਨਹੀਂ ਰੱਖਦੇ?”