ਮੱਤੀਯਾਹ 9

ਅਤੇ ਕੋਈ ਵੀ ਨਵੇਂ ਦਾਖਰਸ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਨਹੀਂ ਰੱਖਦਾ। ਜੇ ਕੋਈ ਅਜਿਹਾ ਕਰੇ ਤਾਂ ਨਵਾਂ ਦਾਖਰਸ ਮਸ਼ਕਾਂ ਨੂੰ ਪਾੜ ਕੇ ਵਗ ਜਾਵੇਗਾ ਅਤੇ ਮਸ਼ਕਾਂ ਵੀ ਨਾਸ਼ ਹੋ ਜਾਣਗੀਆਂ। ਪਰ ਨਵੀਂ ਦਾਖਰਸ ਨਵੀਆਂ ਮਸ਼ਕਾਂ ਵਿੱਚ ਹੀ ਰੱਖੀ ਜਾਂਦੀ ਹੈ, ਸੋ ਉਹ ਦੋਵੇਂ ਬਚੀਆਂ ਰਹਿੰਦੀਆਂਂ ਹਨ।”

Matthew 9:17 (UKJV) Neither do men put new wine into old bottles: else the bottles break, and the wine runs out, and the bottles perish: but they put new wine into new bottles, and both are preserved.

15ਯਿਸ਼ੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਜਦੋਂ ਤੱਕ ਲਾੜਾ ਬਰਾਤੀਆਂ ਦੇ ਨਾਲ ਹੈ ਕੀ ਉਹ ਸੋਗ ਕਰ ਸਕਦੇ ਹਨ? ਪਰ ਉਹ ਸਮਾਂ ਆਵੇਗਾ ਜਦੋਂ ਲਾੜਾ ਉਹਨਾਂ ਤੋਂ ਵੱਖਰਾ ਕੀਤਾ ਜਾਵੇਗਾ; ਫਿਰ ਉਹ ਵਰਤ ਰੱਖਣਗੇ।

16“ਕੋਈ ਵੀ ਪੁਰਾਣੇ ਕੱਪੜੇ ਉੱਤੇ ਨਵੇਂ ਕੱਪੜੇ ਦੀ ਟਾਕੀ ਨਹੀਂ ਲਾਉਂਦਾ, ਕਿਉਂ ਜੋ ਉਹ ਟਾਕੀ ਜਿਹੜੀ ਲਾਈ ਹੈ ਉਸ ਕੱਪੜੇ ਨੂੰ ਖਿੱਚ ਲੈਂਦੀ ਹੈ ਅਤੇ ਉਹ ਵੱਧ ਫੱਟ ਜਾਂਦਾ ਹੈ।

17ਅਤੇ ਕੋਈ ਵੀ ਨਵੇਂ ਦਾਖਰਸ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਨਹੀਂ ਰੱਖਦਾ। ਜੇ ਕੋਈ ਅਜਿਹਾ ਕਰੇ ਤਾਂ ਨਵਾਂ ਦਾਖਰਸ ਮਸ਼ਕਾਂ ਨੂੰ ਪਾੜ ਕੇ ਵਗ ਜਾਵੇਗਾ ਅਤੇ ਮਸ਼ਕਾਂ ਵੀ ਨਾਸ਼ ਹੋ ਜਾਣਗੀਆਂ। ਪਰ ਨਵੀਂ ਦਾਖਰਸ ਨਵੀਆਂ ਮਸ਼ਕਾਂ ਵਿੱਚ ਹੀ ਰੱਖੀ ਜਾਂਦੀ ਹੈ, ਸੋ ਉਹ ਦੋਵੇਂ ਬਚੀਆਂ ਰਹਿੰਦੀਆਂਂ ਹਨ।”

18ਜਦੋਂ ਯਿਸ਼ੂ ਇਹ ਗੱਲਾਂ ਕਹਿ ਰਿਹਾ ਸੀ, ਤਾਂ ਇੱਕ ਪ੍ਰਾਰਥਨਾ ਸਥਾਨ ਦਾ ਆਗੂ ਉਸ ਦੇ ਕੋਲ ਆਇਆ ਅਤੇ ਉਸਦੇ ਅੱਗੇ ਗੋਡੇ ਟੇਕੇ ਅਤੇ ਆਖਿਆ, “ਮੇਰੀ ਬੇਟੀ ਮਰ ਗਈ ਹੈ, ਤੁਸੀਂ ਆਓ ਅਤੇ ਉਸ ਉੱਪਰ ਆਪਣਾ ਹੱਥ ਰੱਖ ਦਿਓ ਤਾਂ ਉਹ ਦੁਬਾਰਾ ਜਿਉਂਦੀ ਹੋ ਜਾਵੇ।”

19ਫਿਰ ਯਿਸ਼ੂ ਉੱਠੇ ਅਤੇ ਉਸ ਦੇ ਨਾਲ ਚਲੇ ਗਏ ਅਤੇ ਉਸਦੇ ਚੇਲੇ ਵੀ ਉਸ ਦੇ ਨਾਲ ਚਲੇ ਗਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.