16“ਕੋਈ ਵੀ ਪੁਰਾਣੇ ਕੱਪੜੇ ਉੱਤੇ ਨਵੇਂ ਕੱਪੜੇ ਦੀ ਟਾਕੀ ਨਹੀਂ ਲਾਉਂਦਾ, ਕਿਉਂ ਜੋ ਉਹ ਟਾਕੀ ਜਿਹੜੀ ਲਾਈ ਹੈ ਉਸ ਕੱਪੜੇ ਨੂੰ ਖਿੱਚ ਲੈਂਦੀ ਹੈ ਅਤੇ ਉਹ ਵੱਧ ਫੱਟ ਜਾਂਦਾ ਹੈ।
17ਅਤੇ ਕੋਈ ਵੀ ਨਵੇਂ ਦਾਖਰਸ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਨਹੀਂ ਰੱਖਦਾ। ਜੇ ਕੋਈ ਅਜਿਹਾ ਕਰੇ ਤਾਂ ਨਵਾਂ ਦਾਖਰਸ ਮਸ਼ਕਾਂ ਨੂੰ ਪਾੜ ਕੇ ਵਗ ਜਾਵੇਗਾ ਅਤੇ ਮਸ਼ਕਾਂ ਵੀ ਨਾਸ਼ ਹੋ ਜਾਣਗੀਆਂ। ਪਰ ਨਵੀਂ ਦਾਖਰਸ ਨਵੀਆਂ ਮਸ਼ਕਾਂ ਵਿੱਚ ਹੀ ਰੱਖੀ ਜਾਂਦੀ ਹੈ, ਸੋ ਉਹ ਦੋਵੇਂ ਬਚੀਆਂ ਰਹਿੰਦੀਆਂਂ ਹਨ।”
18ਜਦੋਂ ਯਿਸ਼ੂ ਇਹ ਗੱਲਾਂ ਕਹਿ ਰਿਹਾ ਸੀ, ਤਾਂ ਇੱਕ ਪ੍ਰਾਰਥਨਾ ਸਥਾਨ ਦਾ ਆਗੂ ਉਸ ਦੇ ਕੋਲ ਆਇਆ ਅਤੇ ਉਸਦੇ ਅੱਗੇ ਗੋਡੇ ਟੇਕੇ ਅਤੇ ਆਖਿਆ, “ਮੇਰੀ ਬੇਟੀ ਮਰ ਗਈ ਹੈ, ਤੁਸੀਂ ਆਓ ਅਤੇ ਉਸ ਉੱਪਰ ਆਪਣਾ ਹੱਥ ਰੱਖ ਦਿਓ ਤਾਂ ਉਹ ਦੁਬਾਰਾ ਜਿਉਂਦੀ ਹੋ ਜਾਵੇ।”
19ਫਿਰ ਯਿਸ਼ੂ ਉੱਠੇ ਅਤੇ ਉਸ ਦੇ ਨਾਲ ਚਲੇ ਗਏ ਅਤੇ ਉਸਦੇ ਚੇਲੇ ਵੀ ਉਸ ਦੇ ਨਾਲ ਚਲੇ ਗਏ।
20ਅਤੇ ਉਸ ਵਕਤ ਇੱਕ ਔਰਤ ਜਿਸ ਨੂੰ ਬਾਰ੍ਹਾਂ ਸਾਲਾਂ ਤੋਂ ਲਹੂ ਵਗਣ ਦੀ ਬਿਮਾਰੀ ਸੀ ਅਤੇ ਯਿਸ਼ੂ ਦੇ ਪਿੱਛੇ ਆਈ ਅਤੇ ਉਸ ਦੇ ਕੱਪੜੇ ਦੇ ਪੱਲੇ ਨੂੰ ਛੂਹਿਆ।