ਮੱਤੀਯਾਹ 9

ਤਾਂ ਕੁਝ ਲੋਕ ਇੱਕ ਅਧਰੰਗੀ ਨੂੰ ਮੰਜੀ ਉੱਤੇ ਪਾ ਕੇ ਉਸ ਕੋਲ ਲੈ ਕੇ ਆਏ, ਯਿਸ਼ੂ ਨੇ ਉਹਨਾਂ ਦੇ ਵਿਸ਼ਵਾਸ ਨੂੰ ਵੇਖ ਕੇ, ਉਸ ਅਧਰੰਗੀ ਨੂੰ ਕਿਹਾ, “ਹੇ ਪੁੱਤਰ, ਹੌਸਲਾ ਰੱਖ; ਤੇਰੇ ਪਾਪ ਮਾਫ਼ ਹੋ ਚੁੱਕੇ ਹਨ।”

Matthew 9:2 (UKJV) And, behold, they brought to him a man sick of the palsy, lying on a bed: and Jesus seeing their faith said unto the sick of the palsy; Son, be of good cheer; your sins be forgiven you.

1ਯਿਸ਼ੂ ਕਿਸ਼ਤੀ ਉੱਤੇ ਚੜ੍ਹ ਕੇ ਪਾਰ ਲੰਘੇ ਅਤੇ ਆਪਣੇ ਨਗਰ ਵੱਲ ਆਏ।

2ਤਾਂ ਕੁਝ ਲੋਕ ਇੱਕ ਅਧਰੰਗੀ ਨੂੰ ਮੰਜੀ ਉੱਤੇ ਪਾ ਕੇ ਉਸ ਕੋਲ ਲੈ ਕੇ ਆਏ, ਯਿਸ਼ੂ ਨੇ ਉਹਨਾਂ ਦੇ ਵਿਸ਼ਵਾਸ ਨੂੰ ਵੇਖ ਕੇ, ਉਸ ਅਧਰੰਗੀ ਨੂੰ ਕਿਹਾ, “ਹੇ ਪੁੱਤਰ, ਹੌਸਲਾ ਰੱਖ; ਤੇਰੇ ਪਾਪ ਮਾਫ਼ ਹੋ ਚੁੱਕੇ ਹਨ।”

3ਤਾਂ ਕੁਝ ਧਰਮ ਦੇ ਉਪਦੇਸ਼ਕਾ ਨੇ ਆਪਣੇ ਮਨ ਵਿੱਚ ਕਿਹਾ, “ਇਹ ਵਿਅਕਤੀ ਪਰਮੇਸ਼ਵਰ ਦੀ ਨਿੰਦਿਆ ਕਰਦਾ ਹੈ!”

4ਅਤੇ ਉਹਨਾਂ ਦੇ ਮਨਾਂ ਦੇ ਵਿਚਾਰਾਂ ਨੂੰ ਜਾਣ ਕੇ ਯਿਸ਼ੂ ਨੇ ਉਹਨਾਂ ਨੂੰ ਪੁੱਛਿਆ, “ਤੁਸੀਂ ਕਿਉਂ ਆਪਣੇ ਮਨਾਂ ਵਿੱਚ ਬੁਰੇ ਵਿਚਾਰ ਕਰਦੇ ਹੋ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.