18ਜਦੋਂ ਯਿਸ਼ੂ ਇਹ ਗੱਲਾਂ ਕਹਿ ਰਿਹਾ ਸੀ, ਤਾਂ ਇੱਕ ਪ੍ਰਾਰਥਨਾ ਸਥਾਨ ਦਾ ਆਗੂ ਉਸ ਦੇ ਕੋਲ ਆਇਆ ਅਤੇ ਉਸਦੇ ਅੱਗੇ ਗੋਡੇ ਟੇਕੇ ਅਤੇ ਆਖਿਆ, “ਮੇਰੀ ਬੇਟੀ ਮਰ ਗਈ ਹੈ, ਤੁਸੀਂ ਆਓ ਅਤੇ ਉਸ ਉੱਪਰ ਆਪਣਾ ਹੱਥ ਰੱਖ ਦਿਓ ਤਾਂ ਉਹ ਦੁਬਾਰਾ ਜਿਉਂਦੀ ਹੋ ਜਾਵੇ।”
19ਫਿਰ ਯਿਸ਼ੂ ਉੱਠੇ ਅਤੇ ਉਸ ਦੇ ਨਾਲ ਚਲੇ ਗਏ ਅਤੇ ਉਸਦੇ ਚੇਲੇ ਵੀ ਉਸ ਦੇ ਨਾਲ ਚਲੇ ਗਏ।
20ਅਤੇ ਉਸ ਵਕਤ ਇੱਕ ਔਰਤ ਜਿਸ ਨੂੰ ਬਾਰ੍ਹਾਂ ਸਾਲਾਂ ਤੋਂ ਲਹੂ ਵਗਣ ਦੀ ਬਿਮਾਰੀ ਸੀ ਅਤੇ ਯਿਸ਼ੂ ਦੇ ਪਿੱਛੇ ਆਈ ਅਤੇ ਉਸ ਦੇ ਕੱਪੜੇ ਦੇ ਪੱਲੇ ਨੂੰ ਛੂਹਿਆ।
21ਕਿਉਂਕਿ ਉਸਨੇ ਆਪਣੇ ਮਨ ਵਿੱਚ ਇਹ ਸੋਚਿਆ ਸੀ, “ਕਿ ਜੇ ਮੈਂ ਉਸਦੇ ਕੱਪੜੇ ਦਾ ਕਿਨਾਰਾ ਹੀ ਛੂਹ ਲਵਾਂਗੀ ਤਾਂ ਮੈਂ ਚੰਗੀ ਹੋ ਜਾਵਾਂਗੀ।”
22ਯਿਸ਼ੂ ਨੇ ਪਿੱਛੇ ਮੁੜ ਕੇ ਉਸ ਨੂੰ ਵੇਖਿਆ ਅਤੇ ਆਖਿਆ, “ਬੇਟੀ ਹੌਸਲਾ ਰੱਖ, ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ,” ਤਾਂ ਉਹ ਔਰਤ ਉਸੇ ਵਕਤ ਚੰਗੀ ਹੋ ਗਈ।