23ਜਦੋਂ ਯਿਸ਼ੂ ਉਸ ਪ੍ਰਾਰਥਨਾ ਸਥਾਨ ਵਾਲੇ ਆਗੂ ਦੇ ਘਰ ਵਿੱਚ ਪਹੁੰਚੇ ਤਾਂ ਉਸ ਜਗ੍ਹਾ ਤੇ ਬੰਸਰੀ ਵਜਾਉਂਣ ਵਾਲਿਆਂ ਨੂੰ ਅਤੇ ਭੀੜ ਨੂੰ ਰੌਲ਼ਾ ਪਾਉਂਦਿਆ ਵੇਖਿਆ।
24ਤਾਂ ਉਸ ਨੇ ਕਿਹਾ, “ਹੱਟ ਜਾਓ। ਕਿਉਂ ਜੋ ਕੁੜੀ ਮਰੀ ਨਹੀਂ ਪਰ ਸੁੱਤੀ ਹੋਈ ਹੈ।” ਪਰ ਉਹ ਯਿਸ਼ੂ ਉੱਤੇ ਹੱਸਣ ਲੱਗੇ।
25ਬਾਅਦ ਵਿੱਚ ਜਦੋਂ ਭੀੜ ਨੂੰ ਬਾਹਰ ਕੱਢ ਦਿੱਤਾ ਗਿਆ ਤਾਂ ਯਿਸ਼ੂ ਅੰਦਰ ਗਏ ਅਤੇ ਜਾ ਕੇ ਉਸ ਕੁੜੀ ਦਾ ਹੱਥ ਫੜਿਆ ਅਤੇ ਉਹ ਉੱਠ ਗਈ।
26ਤਾਂ ਇਹ ਖ਼ਬਰ ਪੂਰੇ ਇਲਾਕੇ ਵਿੱਚ ਫੈਲ ਗਈ।
27ਜਦੋਂ ਯਿਸ਼ੂ ਉੱਥੋਂ ਚਲੇ ਗਏ, ਤਾਂ ਦੋ ਅੰਨ੍ਹੇ ਉਸਦੇ ਪਿੱਛੇ ਤੁਰ ਆਵਾਜ਼ਾਂ ਮਾਰਦੇ ਆਏ ਅਤੇ ਬੋਲੇ, “ਹੇ ਦਾਵੀਦ ਦੇ ਪੁੱਤਰ, ਸਾਡੇ ਉੱਤੇ ਕਿਰਪਾ ਕਰੋ!”