24ਤਾਂ ਉਸ ਨੇ ਕਿਹਾ, “ਹੱਟ ਜਾਓ। ਕਿਉਂ ਜੋ ਕੁੜੀ ਮਰੀ ਨਹੀਂ ਪਰ ਸੁੱਤੀ ਹੋਈ ਹੈ।” ਪਰ ਉਹ ਯਿਸ਼ੂ ਉੱਤੇ ਹੱਸਣ ਲੱਗੇ।
25ਬਾਅਦ ਵਿੱਚ ਜਦੋਂ ਭੀੜ ਨੂੰ ਬਾਹਰ ਕੱਢ ਦਿੱਤਾ ਗਿਆ ਤਾਂ ਯਿਸ਼ੂ ਅੰਦਰ ਗਏ ਅਤੇ ਜਾ ਕੇ ਉਸ ਕੁੜੀ ਦਾ ਹੱਥ ਫੜਿਆ ਅਤੇ ਉਹ ਉੱਠ ਗਈ।
26ਤਾਂ ਇਹ ਖ਼ਬਰ ਪੂਰੇ ਇਲਾਕੇ ਵਿੱਚ ਫੈਲ ਗਈ।
27ਜਦੋਂ ਯਿਸ਼ੂ ਉੱਥੋਂ ਚਲੇ ਗਏ, ਤਾਂ ਦੋ ਅੰਨ੍ਹੇ ਉਸਦੇ ਪਿੱਛੇ ਤੁਰ ਆਵਾਜ਼ਾਂ ਮਾਰਦੇ ਆਏ ਅਤੇ ਬੋਲੇ, “ਹੇ ਦਾਵੀਦ ਦੇ ਪੁੱਤਰ, ਸਾਡੇ ਉੱਤੇ ਕਿਰਪਾ ਕਰੋ!”
28ਅਤੇ ਜਦੋਂ ਯਿਸ਼ੂ ਘਰ ਵਿੱਚ ਗਿਆ ਤਾਂ ਉਹ ਅੰਨ੍ਹੇ ਉਸਦੇ ਕੋਲ ਆਏ, ਤਾਂ ਯਿਸ਼ੂ ਨੇ ਉਹਨਾਂ ਨੂੰ ਪੁੱਛਿਆ, “ਕੀ ਤੁਹਾਨੂੰ ਵਿਸ਼ਵਾਸ ਹੈ ਮੈਂ ਚੰਗਾ ਕਰ ਸਕਦਾ ਹੈ?” ਤਾਂ ਉਹਨਾਂ ਨੇ ਉਸ ਨੂੰ ਆਖਿਆ, “ਹਾਂ, ਪ੍ਰਭੂ ਜੀ।”