ਮੱਤੀਯਾਹ 9

ਤਦ ਯਿਸ਼ੂ ਨੇ ਉਹਨਾਂ ਦੀਆਂਂ ਅੱਖਾਂ ਨੂੰ ਛੂਹਿਆ ਅਤੇ ਕਿਹਾ, “ਜਿਸ ਤਰ੍ਹਾਂ ਤੁਹਾਡਾ ਵਿਸ਼ਵਾਸ ਹੈ ਤੁਹਾਡੇ ਲਈ ਉਸੇ ਤਰ੍ਹਾਂ ਹੋਵੇ।”

Matthew 9:29 (UKJV) Then touched he their eyes, saying, According to your faith be it unto you.

27ਜਦੋਂ ਯਿਸ਼ੂ ਉੱਥੋਂ ਚਲੇ ਗਏ, ਤਾਂ ਦੋ ਅੰਨ੍ਹੇ ਉਸਦੇ ਪਿੱਛੇ ਤੁਰ ਆਵਾਜ਼ਾਂ ਮਾਰਦੇ ਆਏ ਅਤੇ ਬੋਲੇ, “ਹੇ ਦਾਵੀਦ ਦੇ ਪੁੱਤਰ, ਸਾਡੇ ਉੱਤੇ ਕਿਰਪਾ ਕਰੋ!”

28ਅਤੇ ਜਦੋਂ ਯਿਸ਼ੂ ਘਰ ਵਿੱਚ ਗਿਆ ਤਾਂ ਉਹ ਅੰਨ੍ਹੇ ਉਸਦੇ ਕੋਲ ਆਏ, ਤਾਂ ਯਿਸ਼ੂ ਨੇ ਉਹਨਾਂ ਨੂੰ ਪੁੱਛਿਆ, “ਕੀ ਤੁਹਾਨੂੰ ਵਿਸ਼ਵਾਸ ਹੈ ਮੈਂ ਚੰਗਾ ਕਰ ਸਕਦਾ ਹੈ?” ਤਾਂ ਉਹਨਾਂ ਨੇ ਉਸ ਨੂੰ ਆਖਿਆ, “ਹਾਂ, ਪ੍ਰਭੂ ਜੀ।”

29ਤਦ ਯਿਸ਼ੂ ਨੇ ਉਹਨਾਂ ਦੀਆਂਂ ਅੱਖਾਂ ਨੂੰ ਛੂਹਿਆ ਅਤੇ ਕਿਹਾ, “ਜਿਸ ਤਰ੍ਹਾਂ ਤੁਹਾਡਾ ਵਿਸ਼ਵਾਸ ਹੈ ਤੁਹਾਡੇ ਲਈ ਉਸੇ ਤਰ੍ਹਾਂ ਹੋਵੇ।”

30ਅਤੇ ਤੁਰੰਤ ਹੀ ਉਹ ਵੇਖਣ ਲੱਗੇ, “ਯਿਸ਼ੂ ਨੇ ਉਹਨਾਂ ਨੂੰ ਸਖ਼ਤ ਚੇਤਾਵਨੀ ਦਿੱਤੀ, ਕਿਸੇ ਨੂੰ ਇਸ ਬਾਰੇ ਨਾ ਦੱਸਣਾ।”

31ਪਰ ਉਹ ਚਲੇ ਗਏ ਅਤੇ ਜਾ ਕੇ ਉਸਦੀ ਚਰਚਾ ਸਾਰੇ ਇਲਾਕੇ ਵਿੱਚ ਕੀਤੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.