ਮੱਤੀਯਾਹ 9

ਤਾਂ ਕੁਝ ਧਰਮ ਦੇ ਉਪਦੇਸ਼ਕਾ ਨੇ ਆਪਣੇ ਮਨ ਵਿੱਚ ਕਿਹਾ, “ਇਹ ਵਿਅਕਤੀ ਪਰਮੇਸ਼ਵਰ ਦੀ ਨਿੰਦਿਆ ਕਰਦਾ ਹੈ!”

Matthew 9:3 (UKJV) And, behold, certain of the scribes said within themselves, This man blasphemes.

1ਯਿਸ਼ੂ ਕਿਸ਼ਤੀ ਉੱਤੇ ਚੜ੍ਹ ਕੇ ਪਾਰ ਲੰਘੇ ਅਤੇ ਆਪਣੇ ਨਗਰ ਵੱਲ ਆਏ।

2ਤਾਂ ਕੁਝ ਲੋਕ ਇੱਕ ਅਧਰੰਗੀ ਨੂੰ ਮੰਜੀ ਉੱਤੇ ਪਾ ਕੇ ਉਸ ਕੋਲ ਲੈ ਕੇ ਆਏ, ਯਿਸ਼ੂ ਨੇ ਉਹਨਾਂ ਦੇ ਵਿਸ਼ਵਾਸ ਨੂੰ ਵੇਖ ਕੇ, ਉਸ ਅਧਰੰਗੀ ਨੂੰ ਕਿਹਾ, “ਹੇ ਪੁੱਤਰ, ਹੌਸਲਾ ਰੱਖ; ਤੇਰੇ ਪਾਪ ਮਾਫ਼ ਹੋ ਚੁੱਕੇ ਹਨ।”

3ਤਾਂ ਕੁਝ ਧਰਮ ਦੇ ਉਪਦੇਸ਼ਕਾ ਨੇ ਆਪਣੇ ਮਨ ਵਿੱਚ ਕਿਹਾ, “ਇਹ ਵਿਅਕਤੀ ਪਰਮੇਸ਼ਵਰ ਦੀ ਨਿੰਦਿਆ ਕਰਦਾ ਹੈ!”

4ਅਤੇ ਉਹਨਾਂ ਦੇ ਮਨਾਂ ਦੇ ਵਿਚਾਰਾਂ ਨੂੰ ਜਾਣ ਕੇ ਯਿਸ਼ੂ ਨੇ ਉਹਨਾਂ ਨੂੰ ਪੁੱਛਿਆ, “ਤੁਸੀਂ ਕਿਉਂ ਆਪਣੇ ਮਨਾਂ ਵਿੱਚ ਬੁਰੇ ਵਿਚਾਰ ਕਰਦੇ ਹੋ?

5ਕਿਹੜੀ ਗੱਲ ਕਹਿਣੀ ਸੌਖੀ ਹੈ: ਇਹ ਆਖਣਾ, ‘ਤੇਰੇ ਪਾਪ ਮਾਫ਼ ਹੋਏ’ ਜਾਂ ਇਹ ਆਖਣਾ ‘ਉੱਠ ਅਤੇ ਤੁਰ?’

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.